ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸੀ. ਐੱਮ. ਸੀ ਬਾਗਬਾਨੀ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਸੀ. ਐੱਮ. ਸੀ ਬਾਗਬਾਨੀ ਵਰਕਰਜ਼ ਯੂਨੀਅਨ ਚੰਡੀਗੜ੍ਹ (ਰਜਿ. 473) ਦੀ ਕਾਰਜਕਾਰਨੀ ਮੀਟਿੰਗ ਸੈਕਟਰ 30 ਵਿਚ ਯੂਨੀਅਨ ਦੇ ਪ੍ਰਧਾਨ ਹਰਕੇਸ਼ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਐਮਰਜੈਂਸੀ ਮੀਟਿੰਗ ਵਿੱਚ ਸਾਬਕਾ ਜਨਰਲ ਸਕੱਤਰ ਐੱਮ.ਐੱਮ. ਸੁਬਰਾਮਨੀਅਮ ਨੂੰ ਯੂਨੀਅਨ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ , ਯੂਨੀਅਨ ਵਿਰੁੱਧ ਕੰਮ ਕਰਨ ਵਾਲੇ ਕੁਝ ਸਮਾਜ ਵਿਰੋਧੀ ਤੱਤਾਂ ਨਾਲ ਮਿਲੀਭੁਗਤ ਕਰਨ ਅਤੇ ਯੂਨੀਅਨ ਨੂੰ ਕਮਜ਼ੋਰ ਕਰਨ ਦੇ ਦੋਸ਼ਾਂ ਤਹਿਤ ਜਨਰਲ ਸਕੱਤਰ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ। ਯੂਨੀਅਨ ਵਲੋਂ ਹਰਦੀਪ ਸਿੰਘ ਨੂੰ ਅਗਲੀ ਕਾਨਫਰੰਸ ਤੱਕ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣਿਆ ਗਿਆ। ਹੋਰ ਖਾਲੀ ਅਸਾਮੀਆਂ ਲਈ ਸੋਹਨ ਲਾਲ ਨੂੰ ਸੰਯੁਕਤ ਸਕੱਤਰ, ਰਾਜੇਂਦਰ ਕੁਮਾਰ ਨੂੰ ਖਜ਼ਾਨਚੀ ਅਤੇ ਮਨਦੀਪ ਸ਼ਰਮਾ, ਵਿਨੋਦ ਮਿਲੂ ਅਤੇ ਪੇਰੂਮਲ ਨੂੰ ਸੰਗਠਨ ਸਕੱਤਰ ਚੁਣਿਆ ਗਿਆ ਅਤੇ ਬਾਕੀ ਅਹੁਦੇਦਾਰ ਆਮ ਮੀਟਿੰਗ ਤੱਕ ਆਪਣੇ ਅਹੁਦਿਆਂ ’ਤੇ ਬਣੇ ਰਹਿਣਗੇ ਅਤੇ 25 ਅਗਸਤ, 2026 ਨੂੰ ਯੂਨੀਅਨ ਦੀ ਆਮ ਮੀਟਿੰਗ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ। 5 ਅਗਸਤ 2026 ਨੂੰ ਹੋਣ ਵਾਲੀ ਮੈਗਾ ਰੈਲੀ ਵਿਚ ਹਿੱਸਾ ਲੈਣ ਦਾ ਵੀ ਐਲਾਨ ਕੀਤਾ ਗਿਆ। ਮੈਂਬਰਸ਼ਿਪ ਮੁਹਿੰਮ ਨੂੰ ਜਾਰੀ ਰੱਖਦੇ ਹੋਏ 25 ਅਗਸਤ 2026 ਨੂੰ ਹੋਣ ਵਾਲੀ ਕਾਨਫਰੰਸ ਨੂੰ ਸਫਲ ਬਣਾਉਣ ਅਤੇ ਯੂਨੀਅਨ ਵਿਰੋਧੀ ਤੱਤਾਂ ਨੂੰ ਢੁੱਕਵਾਂ ਜਵਾਬ ਦੇਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਵਿਚ ਸਾਰੇ ਅਹੁਦੇਦਾਰ, ਕਾਰਜਕਾਰੀ ਮੈਂਬਰ, ਸਲਾਹਕਾਰ ਅਤੇ ਫੈਡਰੇਸ਼ਨ ਦੇ ਪ੍ਰਧਾਨ ਅਤੇ ਮੁਖੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਾਰੇ ਮੈਂਬਰਾਂ ਨੇ ਨਵੇਂ ਚੁਣੇ ਗਏ ਜਨਰਲ ਸਕੱਤਰ ਹਰਦੀਪ ਸਿੰਘ ਅਤੇ ਹੋਰ ਅਹੁਦੇਦਾਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੋਸ਼ਣ ਟਰੈਕਰ ਦੇ ਅੰਕੜਿਆਂ ਅਨੁਸਾਰ ਚੰਡੀਗੜ੍ਹ ’ਚ ਬਾਲ ਪੋਸ਼ਣ ਸੂਚਕਾਂ ’ਚ ਲਗਾਤਾਰ ਸੁਧਾਰ ਅਗਲੀ ਖ਼ਬਰ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਨੂੰ ਮਨਾਇਆ ਜਾਵੇਗਾ
Ad Position 24
No active advertisement