06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੈਕਟਰ-44 ਬੂਥ ਮਾਰਕੀਟ ਦੀਆਂ ਦੋ ਦੁਕਾਨਾਂ ’ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ­

Ad Position 21
No active advertisement
ਅਜੀਤ ਡੈਸਕ 15-07-2026
ਚੰਡੀਗੜ੍ਹ, 14 ਜੁਲਾਈ (ਕਪਿਲ ਵਧਵਾ)–ਚੰਡੀਗੜ੍ਹ ਦੇ ਸੈਕਟਰ-44 ਸਥਿਤ ਬੂਥ ਮਾਰਕੀਟ ਵਿਚ ਮੰਗਲਵਾਰ ਤੜਕਸਾਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਨੇ ਦੇਖਦੇ ਹੀ ਦੇਖਦੇ ਦੋ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਲਾਂਕਿ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਕਲਾਸਿਕ ਬੇਕਰੀ ਉਸਦੇ ਨਾਲ ਲਗਦੀ ਖਾਣ ਪੀਣ ਦੀ ਦੁਕਾਨ ਅੰਦਰਲਾ ਕਾਫੀ ਸਾਮਾਨ ਸੜ ਕੇ ਸਵਾਹ ਹੋ ਗਿਆ। ਚਸ਼ਮਦੀਦਾਂ ਅਨੁਸਾਰ ਅੱਗ ਲੱਗਣ ਤੋਂ ਬਾਅਦ ਸੰਘਣਾ ਧੂੰਆਂ ਪੂਰੀ ਮਾਰਕੀਟ ਵਿਚ ਫੈਲ ਗਿਆ, ਜਿਸ ਨਾਲ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈਆਂ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਨੇੜਲੀਆਂ ਦੁਕਾਨਾਂ ਤੱਕ ਵੀ ਖ਼ਤਰਾ ਪੈਦਾ ਹੋ ਗਿਆ। ਇਸ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਆਸ-ਪਾਸ ਦੀਆਂ ਸਾਰੀਆਂ ਦੁਕਾਨਾਂ ਖਾਲੀ ਕਰਵਾ ਦਿੱਤੀਆਂ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਉਣ ਦਾ ਅਭਿਆਨ ਸ਼ੁਰੂ ਕੀਤਾ ਅਤੇ ਕਰੀਬ ਇਕ ਘੰਟੇ ਦੀ ਲਗਾਤਾਰ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ, ਜਿਸ ਨਾਲ ਅੱਗ ਨੂੰ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ।ਸਥਾਨਕ ਦੁਕਾਨਦਾਰ ਵਾਸੂ ਨੇ ਦੱਸਿਆ ਕਿ ਬੂਥ ਮਾਰਕੀਟ ਵਿਚ ਕੁੱਲ 28 ਦੁਕਾਨਾਂ ਹਨ। ਅੱਗ ਲੱਗਣ ਤੋਂ ਬਾਅਦ ਧੂੰਆਂ ਇੰਨਾ ਜ਼ਿਆਦਾ ਸੀ ਕਿ ਲੋਕਾਂ ਨੂੰ ਲੱਗਾ ਪੂਰੀ ਮਾਰਕੀਟ ਅੱਗ ਦੀ ਲਪੇਟ ਵਿਚ ਆ ਜਾਵੇਗੀ। ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਥਾਣਾ ਸੈਕਟਰ 34 ਦੇ ਐੱਸ.ਐੱਚ.ਓ. ਸ਼ਾਦੀ ਲਾਲ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਤੇ 4:50 ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਦੇ ਮੌਕੇ ’ਤੇ ਪਹੁੰਚ ਕੇ ਮੋਰਚਾ ਸੰਭਾਲਿਆ ਅਤੇ ਫਾਇਰ ਬ੍ਰਿਗੇਡ ਦੀ ਸਮੇਂ ਸਿਰ ਕਾਰਵਾਈ ਕਾਰਨ ਬਾਕੀ ਦੁਕਾਨਾਂ ਨੂੰ ਨੁਕਸਾਨ ਤੋਂ ਬਚਾ ਲਿਆ ਗਿਆ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਸ਼ੁਰੂਆਤੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਹਰਪਾਲ ਸਿੰਘ ਚੀਮਾ ਨੇ ਡਾ. ਸੁਹਾਨੀ ਡੋਡਾ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਕ... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨਾਲ ਰੂਪਨਗਰ ’ਚ ਲੱਗੇ ਗੰਦਗੀ ਦੇ ਅੰਬਾਰ
Ad Position 24
No active advertisement