06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ- ਮੋਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 15-07-2026
ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ ’ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿਚੋਂ ਬਾਹਰ ਕੱਢ ਕੇ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਦੇ ਨਾਲ ਹੀ ਪੋਸਟ-ਹਾਰਵੈਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾਂ ਭਾਜਪਾ ਨੂੰ ਯਾਦ ਆਈ ਸਫ਼ਾਈ, 10 ਸਾਲਾਂ ਦੀ ਗੰਦਗੀ ਦਾ ਹਿਸਾਬ ਦੇਵੇ-ਵਿਜੈਪਾਲ ਸਿੰਘ ਅਗਲੀ ਖ਼ਬਰ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ 46 ਦਾ ਵਿਦਿਆਰਥੀ ਹਰਪ੍ਰੀਤ ਸਿੰਘ ਬਣਿਆ ‘ਬੈਸਟ ਸਪੋਰਟਿੰਗ ਕੈਂਪਰ’
Ad Position 24
No active advertisement