06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜ਼ੀਹ ਡਾ. ਅੰਕਿਤਾ ਕਾਂਸਲ

Ad Position 21
No active advertisement
ਅਜੀਤ ਡੈਸਕ 15-07-2026
ਐੱਸ. ਏ. ਐੱਸ. ਨਗਰ, 14 ਜੁਲਾਈ (ਪ੍ਰੋ. ਅਵਤਾਰ ਸਿੰਘ)-ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਵਲੋਂ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ‘ਚ ਸੱਦੀ ਗਈ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਰਾਜ ਦੀ ਆਰਥਿਕਤਾ ਦਾ ਅਹਿਮ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਵਪਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ-ਵਾਈਜ਼ ਸਮੀਖਿਆ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਵੀ ਅਜਿਹੀਆਂ ਸਮੀਖਿਆ ਮੀਟਿੰਗਾਂ ਨਿਯਮਿਤ ਤੌਰ ‘ਤੇ ਕੀਤੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਸ਼ਿਕਾਇਤ ਨੂੰ ਲੰਬਿਤ ਨਾ ਰਹਿਣ ਦਿੱਤਾ ਜਾਵੇ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ, ਅਕਵਿੰਦਰ ਸਿੰਘ ਗੋਸਲ ਅਤੇ ਹੋਰ ਵਪਾਰੀ ਨੁਮਾਇੰਦੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਕੇ ਮਨਾਇਆ ਜਾਵੇਗਾ ਅਗਲੀ ਖ਼ਬਰ ਕਲੱਬ ’ਚ ਵਿਦਿਆਰਥੀ ਨਾਲ ਕੁੱਟਮਾਰ ਤੇ ਹਥਿਆਰ ਲਹਿਰਾਉਣ ਦੇ ਮਾਮਲੇ ’ਚ 4 ਮੁਲਜ਼ਮ ਕਾਬੂ
Ad Position 24
No active advertisement