05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਸਾਂਝ ਰਾਹਤ ਕੇਂਦਰ’ ਸੰਕਟ ’ਚ ਘਿਰੀਆਂ ਮਹਿਲਾਵਾਂ ਨੂੰ ਸਹਾਰਾ ਦੇ ਕੇ ਸਨਮਾਨ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰਨ ’ਚ ਮਦਦ ਕਰ ਰਹੇ ਹਨ- ਗੌਰਵ ਯਾਦਵ

Ad Position 21
No active advertisement
ਅਜੀਤ ਡੈਸਕ 15-07-2026
ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)- ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕੌਂਸਲਿੰਗ, ਸੰਕਟ ਦੀ ਸਥਿਤੀ ਵਿਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਸ਼ੁਰੂਆਤ ਵਿਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕੌਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕੌਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਵਿਸ਼ਵਾਸ ਅਤੇ ਸਹਿਯੋਗ ‘ਤੇ ਆਧਾਰਿਤ ਜਨ ਸੁਰੱਖਿਆ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਜਾਗ੍ਰਿਤੀ ਪ੍ਰੋਗਰਾਮ ਤਹਿਤ ਪੰਜਾਬ ਪੁਲਿਸ ਦੀਆਂ ਮਹਿਲਾ ਮਿੱਤਰਾਂ ਨੇ ਪਿਛਲੇ ਲਗਭਗ ਦੋ ਸਾਲਾਂ ਦੌਰਾਨ 12,482 ਸਕੂਲਾਂ ਤੱਕ ਪਹੁੰਚ ਬਣਾਈ ਅਤੇ 6 ਤੋਂ 12 ਸਾਲ ਦੀ ਉਮਰ ਵਰਗ ਦੇ 11,75,010 ਬੱਚਿਆਂ ਨੂੰ ਜਾਗਰੂਕ ਕੀਤਾ। ਇਸੇ ਮਿਆਦ ਦੌਰਾਨ 76,299 ਪ੍ਰਿੰਸੀਪਲਾਂ, ਅਧਿਆਪਕਾਂ, ਕਰਮਚਾਰੀਆਂ ਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਮਹਿਲਾ ਹੈਲਪ ਡੈਸਕ ਪਹਿਲਕਦਮੀ ਤਹਿਤ ਪਿਛਲੇ ਪੰਜ ਸਾਲਾਂ ਵਿਚ 69,329 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿਚ ਸਾਈਬਰ ਅਪਰਾਧ, ਘਰੇਲੂ ਹਿੰਸਾ, ਬਾਲ ਯੌਨ ਸ਼ੋਸ਼ਣ, ਬਾਲ ਵਿਆਹ ਰੋਕਥਾਮ ਕਾਨੂੰਨ , ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ , ਨਸ਼ਿਆਂ ਅਤੇ ਲਿੰਗ ਸੰਵੇਦਨਸ਼ੀਲਤਾ ਵਰਗੇ ਵਿਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਡਿਵੀਜ਼ਨ) ਨੇ ਕਿਹਾ, “ਸਾਲ 2011 ਵਿਚ ਸਥਾਪਨਾ ਤੋਂ ਬਾਅਦ ‘ਸਾਂਝ’ ਪ੍ਰਣਾਲੀ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੰਜਾਬ ਦੇ ਜ਼ਿਲ੍ਹਿਆਂ, ਸਬ-ਡਿਵੀਜ਼ਨਾਂ ਅਤੇ ਪੁਲਿਸ ਥਾਣਿਆਂ ਵਿਚ ਸਥਾਪਿਤ 530 ਤੋਂ ਵੱਧ ਸਾਂਝ ਕੇਂਦਰਾਂ ਦੇ ਮਜ਼ਬੂਤ ਨੈੱਟਵਰਕ ਰਾਹੀਂ ਨਾਗਰਿਕ-ਕੇਂਦਰਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ, “ਇਹ ਪਹਿਲ ਸੰਕਟ ਵਿਚ ਫ਼ਸੀਆਂ ਮਹਿਲਾਵਾਂ ਨੂੰ ਕਾਊਂਸਲਿੰਗ, ਪੁਲਿਸ ਸਹਾਇਤਾ ਅਤੇ ਕਾਨੂੰਨੀ ਸਹਿਯੋਗ ਉਪਲੱਬਧ ਕਰਵਾ ਕੇ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਗੰਭੀਰ ਮਸਲਿਆਂ ਦਾ ਹੱਲ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ 17 ਨੂੰ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਚੀਮਾ ਵਲੋਂ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
Ad Position 24
No active advertisement