14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੁਲਿਸ ਨੇ 10 ਦਿਨਾਂ ’ਚ 8 ਭਗੌੜੇ ਤੇ ਵਾਰੰਟੀ ਮੁਲਜ਼ਮ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 16-07-2026
ਚੰਡੀਗੜ੍ਹ, 15 ਜੁਲਾਈ (ਕਪਿਲ ਵਧਵਾ)–ਚੰਡੀਗੜ੍ਹ ਪੁਲਿਸ ਦੇ ਪੀ.ਓ. ਅਤੇ ਸੰਮਨ ਸਟਾਫ਼ ਨੇ 4 ਜੁਲਾਈ ਤੋਂ 14 ਜੁਲਾਈ ਦਰਮਿਆਨ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਭਗੌੜੇ ਕਰਾਰ ਦਿੱਤੇ ਗਏ ਅਤੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡੀ.ਐੱਸ.ਪੀ. ਡੀ.ਸੀ.ਸੀ. ਪੀ. ਅਭਿਨੰਦਨ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕੀਤੀ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਰਾਜ ਵਿਰੋਧੀ ਮਾਮਲਿਆਂ ਵਿਚ ਦੋ ਭਗੌੜੇ (ਪੀ.ਓ.), ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਤਿੰਨ ਭਗੌੜੇ, ਰਾਜ ਦੇ ਇਕ ਮਾਮਲੇ ਵਿਚ ਇਕ ਗੈਰ-ਜ਼ਮਾਨਤੀ ਵਾਰੰਟ, ਧਾਰਾ 138 ਦੇ ਇਕ ਮਾਮਲੇ ਵਿਚ ਇਕ ਗੈਰ-ਜ਼ਮਾਨਤੀ ਵਾਰੰਟ ਅਤੇ ਇਕ ਸ਼ਰਤੀਆ ਵਾਰੰਟ ਤਾਮੀਲ ਕੀਤਾ ਗਿਆ।ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚ ਲਵਪ੍ਰੀਤ ਸਿੰਘ ਉਰਫ਼ ਲਵ, ਅਨਿਲ ਕੁਮਾਰ, ਸੰਦੀਪ ਉਰਫ਼ ਬਿੱਲਾ, ਨਰੇਸ਼ ਰਾਣਾ, ਸੁਨੀਤਾ, ਜੋਗਿੰਦਰ ਸਿੰਘ ਅਤੇ ਸੁਨੀਲ ਕੁਮਾਰ ਸ਼ਾਮਲ ਹਨ। ਇਨ੍ਹਾਂ ਵਿਚੋਂ ਕੁਝ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ, ਜਦਕਿ ਕੁੱਝ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਨ੍ਹਾਂ ਵਿਚ ਐਨ.ਡੀ.ਪੀ.ਐਸ ਐਕਟ, ਭਾਰਤੀ ਦੰਡ ਸੰਹਿਤਾ ਦੀ ਧਾਰਾ 174-ਏ ਅਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਨਾਲ ਸਬੰਧਤ ਮਾਮਲਿਆਂ ਦੇ ਮੁਲਜ਼ਮ ਵੀ ਸ਼ਾਮਲ ਹਨ। ਚੰਡੀਗੜ੍ਹ ਪੁਲਿਸ ਨੇ ਕਿਹਾ ਕਿ ਭਗੌੜੇ ਅਤੇ ਵਾਰੰਟੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਲਈ ਚੰਡੀਗੜ੍ਹ ਪੂਰੀ ਤਰ੍ਹਾਂ ਤਿਆਰ ਕਰਨ ’ਚ ਜੁਟਿਆ ਯੂ. ਟੀ. ਪ੍ਰਸ਼ਾਸਨ ਅਗਲੀ ਖ਼ਬਰ ਬੀਰੇਵਾਲਾ ਜੱਟਾਂ ਬੇਅਦਬੀ ਮਾਮਲੇ ਦੀ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ-ਆਰ. ਪੀ. ਸਿੰਘ
Ad Position 24