ਰੂਪਨਗਰ, 15 ਜੁਲਾਈ (ਯਸ਼ਵੰਤ ਬੱਸੀ)-ਪੰਜਾਬ ਵਿਚ ਚੱਲ ਰਹੀ ਵਿਸ਼ੇਸ਼ ਵੋਟਰ ਸੂਚੀ ਸੁਧਾਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ-50 ਰੂਪਨਗਰ ਦੇ ਬੂਥ ਨੰਬਰ 210 ਪਿੰਡ ਅਕਬਰਪੁਰ ਦੇ ਬੀ.ਐੱਲ.ਓ. ਜਸਵੰਤ ਸਿੰਘ ਜੂਨੀਅਰ ਸਹਾਇਕ, ਦਫ਼ਤਰ ਕਾਰਜਕਾਰੀ ਇੰਜੀਨੀਅਰ, ਉਸਾਰੀ ਮੰਡਲ, ਲੋਕ ਨਿਰਮਾਣ ਵਿਭਾਗ ਰੂਪਨਗਰ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦਾ ਕੰਮ ਆਪਣੇ ਬੂਥ ’ਤੇ ਸਭ ਤੋਂ ਪਹਿਲਾਂ 100 ਫ਼ੀਸਦੀ ਮੁਕੰਮਲ ਕਰ ਲਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਜਸਵੰਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।