10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੀ. ਜੀ. ਆਈ. ’ਚ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਡਾਇਰੈਕਟਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 17-07-2026
ਚੰਡੀਗੜ੍ਹ, 16 ਜੁਲਾਈ (ਮਾਰਕੰਡਾ)-ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਇਕ ਦਿਨ ਪਹਿਲਾ ਐਡਵਾਂਸਡ ਨਿਊਰੋਸਾਇੰਸ ਸੈਂਟਰ,ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਕ੍ਰਿਟੀਕਲ ਕੇਅਰ ਬਲਾਕ ਦਾ ਜਾਇਜਾ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ, ਪੰਕਜ ਰਾਏ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਹੋਰ ਸੀਨੀਅਰ ਮੈਂਬਰਾਂ ਵਲੋਂ ਲਿਆ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਨਵੀਆਂ ਸਹੂਲਤਾਂ ਨਾ ਸਿਰਫ਼ ਚੰਡੀਗੜ੍ਹ ਲਈ, ਸਗੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਗੁਆਂਢੀ ਰਾਜਾਂ ਦੇ ਲੱਖਾਂ ਮਰੀਜ਼ਾਂ ਲਈ ਵੀ ਉੱਚ ਪੱਧਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ ਜਾਣਗਿਆ। ਇਨ੍ਹਾਂ ਸਹੂਲਤਾਂ ਨਾਲ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਵਿਸ਼ਵ ਪੱਧਰੀ ਇਲਾਜ ਪ੍ਰਦਾਨ ਕਰਨ ਦੀ ਸਮਰੱਥਾ ਵਿਚ ਕਾਫ਼ੀ ਵਾਧਾ ਹੋਵੇਗਾ।” ਨਿਊਰੋਲੋਜੀ ਅਤੇ ਨਿਊਰੋਸਰਜਰੀ ਸੈਟਰ 1967 ਵਿਚ ਸਿਰਫ਼ 50 ਸੰਯੁਕਤ ਬਿਸਤਰਿਆਂ ਨਾਲ ਸ਼ੁਰੂ ਹੋਈ ਸੀ। ਮੌਜੂਦਾ ਸਮੇਂ ਐਡਵਾਂਸਡ ਨਿਊਰੋਸਾਇੰਸ ਸੈਂਟਰ 400 ਤੋਂ ਵੱਧ ਬਿਸਤਰਿਆਂ ਵੱਲ ਜਾ ਰਹੇ ਹਾਂ। ਇਸ ਨਾਲ ਦਿਮਾਗੀ ਟਿਊਮਰ, ਰੀੜ੍ਹ ਦੀ ਹੱਡੀ ਦੇ ਵਿਕਾਰ, ਮਿਰਗੀ, ਟਰਾਮਾ ਅਤੇ ਹੋਰ ਗੁੰਝਲਦਾਰ ਨਿਊਰੋਲੋਜੀਕਲ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ। ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਵਿਚ ਵਿਆਪਕ ਜਣੇਪਾ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਪ੍ਰਦਾਨ ਕਰੇਗਾ। ਪੀ.ਜੀ.ਆਈ ਨੇ ਜਿਗਰ, ਦਿਲ, ਫੇਫੜੇ ਅਤੇ ਕੌਰਨੀਆ ਟਰਾਂਸਪਲਾਂਟ ਤੋਂ ਇਲਾਵਾ 5,500 ਤੋਂ ਵੱਧ ਗੁਰਦੇ ਟਰਾਂਸਪਲਾਂਟ ਕੀਤੇ ਹਨ। ਜਿਨ੍ਹਾਂ ਵਿਚੋਂ ਹੁਣ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਵੱਧਦੀ ਗਿਣਤੀ ਵਿਚ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਹਿੰਦਰਾ ਦੀ ਚਾਕਣ ਮੈਨੂਫੈਕਚਰਿੰਗ ਫੈਸਿਲਿਟੀ ਤੋਂ 30 ਲੱਖਵਾਂ ਵਾਹਨ BE-6 ਰੋਲ ਆਊਟ ਅਗਲੀ ਖ਼ਬਰ ਘਰ ’ਚੋਂ ਨਕਦੀ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਵਾਲਾ ਸਾਬਕਾ ਡਰਾਈਵਰ ਕਾਬੂ
Ad Position 24