10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਅੱਜ ਜ਼ਿਲ੍ਹਾ ਮੁਹਾਲੀ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’- ਜ਼ਿਲ੍ਹਾ ਮੈਜਿਸਟ੍ਰੇਟ

Ad Position 21
No active advertisement
ਅਜੀਤ ਡੈਸਕ 17-07-2026
ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਕੋਮਲ ਮਿੱਤਲ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ 17 ਜੁਲਾਈ ਦੇ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੁਹਾਲੀ ਦੇ ਹਵਾਈ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਅੱਜ 17 ਜੁਲਾਈ ਨੂੰ ਜ਼ਿਲ੍ਹਾ ਮੁਹਾਲੀ ਦੇ ਹਵਾਈ ਖੇਤਰ ‘ਚ ਡਰੋਨ, ਯੂ. ਏ. ਵੀ., ਮਾਈਕਰੋ ਲਾਈਟ ਏਅਰਕ੍ਰਾਫਟ ਅਤੇ ਹੋਰ ਕਿਸੇ ਵੀ ਕਿਸਮ ਦੇ ਉਡਾਣ ਭਰਨ ਵਾਲੇ ਉਪਕਰਨ ਨੂੰ ਉਡਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਰਹੇਗੀ। ਇਨ੍ਹਾਂ ਹੁਕਮਾਂ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਅੱਜ 17 ਜੁਲਾਈ ਨੂੰ ਜ਼ਿਲ੍ਹਾ ਮੁਹਾਲੀ ਦੇ ਸਮੁੱਚੇ ਹਵਾਈ ਖੇਤਰ ‘ਚ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਐਸ. ਐਸ. ਪੀ. ਮੁਹਾਲੀ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਕਿਸੇ ਵੀ ਕਿਸਮ ਦੇ ਡਰੋਨ ਜਾਂ ਹੋਰ ਉਡਾਣ ਭਰਨ ਵਾਲੇ ਉਪਕਰਨ ਦੀ ਵਰਤੋਂ ਤੋਂ ਗੁਰੇਜ਼ ਕਰਨ।
Ad Position 22
No active advertisement
ਪਿਛਲੀ ਖ਼ਬਰ 3 ਮੁਲਜ਼ਮ ਨਾਜਾਇਜ਼ ਅਸਲ੍ਹੇ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਐੱਲ. ਐੱਮ. ਥਾਪਰ ਸਕੂਲ ਆਫ਼ ਮੈਨੇਜਮੈਂਟ ਨੇ ਐੱਮ. ਬੀ. ਏ. ਬੈਚ ਦਾ ਸਵਾਗਤ ‘ਆਰੰਭ-2026’ ਦੇ ਉਦਘਾਟਨ ਸਮਾਰੋਹ ਨਾਲ ਕੀਤਾ
Ad Position 24