10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

3 ਮੁਲਜ਼ਮ ਨਾਜਾਇਜ਼ ਅਸਲ੍ਹੇ ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 17-07-2026
ਐੱਸ. ਏ. ਐੱਸ. ਨਗਰ, 16 ਜੁਲਾਈ (ਕਪਿਲ ਵਧਵਾ)- ਅਸਮਾਜਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸੋਹਾਣਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਨਾਜਾਇਜ਼ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਰਾਮੂ ਵਾਸੀ ਬਰੇਲੀ ਸਮੇਤ ਅਭਿਸ਼ੇਕ ਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੀ ਪੁਲਿਸ ਪਾਰਟੀ ਗਸ਼ਤ ‘ਤੇ ਸੀ ਅਤੇ ਇਸੇ ਦੌਰਾਨ ਲਾਂਡਰਾਂ-ਬਨੂੰੜ ਰੋਡ ‘ਤੇ ਸੜਕ ਕਿਨਾਰੇ ਮੋਟਰਸਾਈਕਲ ‘ਤੇ ਖੜ੍ਹੇ ਇਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦੋ ਪਿਸਤੌਲ, ਸੱਤ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਰਾਮੂ ਵਾਸੀ ਬਰੇਲੀ ਵਜੋਂ ਹੋਈ। ਇਸ ਉਪਰੰਤ ਰਾਮੂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਮਿਲੇ ਅਹਿਮ ਸੁਰਾਗਾਂ ਦੇ ਆਧਾਰ ‘ਤੇ ਪੁਲਿਸ ਨੇ ਅਭਿਸ਼ੇਕ ਅਤੇ ਲਵਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਅਭਿਸ਼ੇਕ ਦੇ ਕਬਜ਼ੇ ‘ਚੋਂ ਇਕ .32 ਬੋਰ ਦਾ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇਕ .315 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ। ਇਸ ਤਰ੍ਹਾਂ ਤਿੰਨਾਂ ਮੁਲਜ਼ਮਾਂ ਕੋਲੋਂ ਕੁੱਲ ਚਾਰ ਨਾਜਾਇਜ਼ ਪਿਸਤੌਲਾਂ, ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ।
ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦੀ ਜਾਂਚ ਜਾਰੀ- ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਨਾਜਾਇਜ਼ ਹਥਿਆਰਾਂ ਦੀ ਸਪਲਾਈ ਅਤੇ ਉਨ੍ਹਾਂ ਦੀ ਵਰਤੋਂ ਨਾਲ ਜੁੜਿਆ ਹੋ ਸਕਦਾ ਹੈ। ਤਿੰਨਾਂ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਹਥਿਆਰ ਕਿਥੋਂ ਲਿਆਂਦੇ ਗਏ ਸਨ ਅਤੇ ਕਿਸ ਮਕਸਦ ਲਈ ਵਰਤੇ ਜਾਣੇ ਸਨ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਅਪਰਾਧਿਕ ਵਾਰਦਾਤਾਂ ਨੂੰ ਸਮੇਂ ਸਿਰ ਰੋਕਣ ‘ਚ ਸਫ਼ਲਤਾ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਨਾਨ-ਟੀਚਿੰਗ ਇੰਪਲਾਈਜ਼ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਅੱਜ ਤੋਂ ਅਗਲੀ ਖ਼ਬਰ ਅੱਜ ਜ਼ਿਲ੍ਹਾ ਮੁਹਾਲੀ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’- ਜ਼ਿਲ੍ਹਾ ਮੈਜਿਸਟ੍ਰੇਟ
Ad Position 24