10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗ਼ੈਰਕਾਨੂੰਨੀ ਖਣਨ ਦੇ ਮਾਮਲੇ ‘ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 17-07-2026
ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਰਾਜਾਪੁਰ ਵਿਖੇ ਟਾਂਗਰੀ ਨਦੀ ‘ਚ ਗ਼ੈਰ-ਕਾਨੂੰਨੀ ਖਣਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ ਅਨੁਜ ਤੋਮਰ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਮੌਕੇ ‘ਤੇ ਜਾਂਚ ਲਈ ਪਹੁੰਚੇ ਸਨ। ਨਿਰੀਖਣ ਦੌਰਾਨ ਨਦੀ ‘ਚ ਕਈ ਥਾਈਂ ਡੂੰਘੇ ਖੱਡੇ ਮਿਲੇ, ਜਿਸ ਤੋਂ ਗ਼ੈਰ-ਕਾਨੂੰਨੀ ਖਣਨ ਹੋਣ ਦੀ ਪੁਸ਼ਟੀ ਹੋਈ ਹੈ। ਜੇ. ਈ. ਅਨੁਜ ਤੋਮਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਗ਼ੈਰ-ਕਾਨੂੰਨੀ ਖਣਨ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵਲੋਂ ਕੀਤਾ ਗਿਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਹੰਡੇਸਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਜਗਨਨਾਥ ਜੀ ਦੀ ਵਿਸ਼ਾਲ ਰੱਥ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਐੱਨ. ਆਰ. ਆਈ. ਸ਼੍ਰੇਣੀਆਂ ਅਧੀਨ ਦਾਖ਼ਲੇ ਲਈ ਅਰਜ਼ੀਆਂ ਦੀ ਕੀਤੀ ਮੰਗ
Ad Position 24