07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਾਂਝਾ ਮੁਲਾਜ਼ਮ ਮੰਚ ਤੇ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵਲੋਂ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਅਜਾਇਬ ਸਿੰਘ ਔਜਲਾ)- ਸਾਂਝਾ ਮੁਲਾਜ਼ਮ ਮੰਚ, ਪੈਨਸ਼ਨਰ ਫਰੰਟ ਅਤੇ ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸ ਯੂਨੀਅਨ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਸੱਦੇ ’ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਹੋਣ ਦੇ ਰੋਸ ਵਜੋਂ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਉੱਪਰ ਲਾਗੂ ਕੀਤੇ ਕੇਂਦਰੀ ਤਨਖ਼ਾਹ ਸਕੇਲ ਸਬੰਧੀ ਜਾਰੀ ਪੱਤਰ ਨੂੰ ਰੱਦ ਕਰਵਾਉਣ ਲਈ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਫ਼ਤਰੀ ਅਹਾਤੇ ਵਿਚ ਗੇਟ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਫਾੜ ਕੇ ਰੋਸ ਪ੍ਰਗਟ ਕੀਤਾ ਗਿਆ। ਅੱਜ ਦੀ ਇਸ ਰੈਲੀ ਵਿਚ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਤੋਂ ਇਲਾਵਾ ਸਾਂਝਾ ਮੁਲਾਜ਼ਮ ਮੰਚ ਦੇ ਆਗੂਆਂ, ਡਾਇਰੈਕਟੋਰੇਟ ਟਰਾਂਸਪੋਰਟ ਵਿਭਾਗ ਦੇ ਆਗੂਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਕਨਵੀਨਰ ਜਸਵੀਰ ਸਿੰਘ, ਸੰਦੀਪ ਕੁਮਾਰ ਸੁਪਰਡੰਟ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਐੱਮ.ਪੀ. ਐੱਚ. ਇੰਪ.ਮੇਲ/ਫੀਮੇਲ ਯੂਨੀਅਨ, ਪੰਜਾਬ ਅਤੇ ਪੰਜਾਬ ਸਿਵਲ ਸਕੱਤਰੇਤ ਯੂਨੀਅਨ ਵੱਲੋਂ ਕਨਵੀਨਰ ਸੁਖਚੈਨ ਸਿੰਘ ਖਹਿਰਾ, ਜਨਰਲ ਸਕੱਤਰ ਸਾਹਿਲ ਸ਼ਰਮਾ, ਪ੍ਰਧਾਨ ਟਰਾਂਸਪੋਰਟ ਵਿਭਾਗ, ਹਰਨੇਕ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਇਨ੍ਹਾਂ ਬੁਲਾਰਿਆਂ ਨੇ ਇਕੱਠ ਨੂੰ ਮੁਖਾਤਿਬ ਹੁੰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਵਰਤੀ ਜਾ ਰਹੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ 17 ਜੁਲਾਈ2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰੀ ਤਨਖ਼ਾਹ ਸਕੇਲਾਂ ਦਾ ਪੱਤਰ ਦੇ 6 ਸਾਲ ਪੂਰੇ ਹੋਣ ਤੇ ਇਸ ਦਿਨ ਨੂੰ ਕਾਲੇ ਦਿਨ ਵੱਜੋਂ ਮਨਾਉਂਦੇ ਹੋਏ, ਇਸ ਪੱਤਰ ਦੀਆਂ ਕਾਪੀਆਂ ਫਾੜ ਕੇ ਰੋਸ ਪ੍ਰਗਟ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਤੇ ਹੋਰਨਾਂ ਨੇੜਲੇ ਸੂਬਿਆਂ ਦੇ ਮੁਲਾਜ਼ਮਾਂ ਨੂੰ ਡੀ.ਏ. ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਵਿਚ ਆਮ ਲੋਕਾਂ ਦੀ ਆਪਣੀ ਅਖ਼ਵਾਉਣ ਵਾਲੀ ਸਰਕਾਰ ਦੇ ਰਾਜ ਵਿਚ ਮੁਲਾਜ਼ਮ ਵਰਗ ਡੀ.ਏ. ਤੱਕ ਲਈ ਤਰਸ ਰਿਹਾ ਹੈ ਤੇ ਮਾਣਯੋਗ ਕੋਰਟ ਵਿਚ ਜਾਣ ਲਈ ਮਜਬੂਰ ਹੋਇਆ ਹੈ। ਮੁਲਾਜ਼ਮ ਆਗੂਆਂ ਨੇ ਸਖ਼ਤ ਲਫ਼ਜ਼ਾਂ ਵਿਚ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਵੱਡੇ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਪਰਵਿੰਦਰ ਸਿੰਘ, ਵਾਈਸ ਚੇਅਰਮੈਨ ਤੋਸ਼ਪਿੰਦਰ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ, ਪ੍ਰਧਾਨ ਇਸਤਰੀ ਵਿੰਗ ਰਿੰਪੀ ਤੋਂ ਇਲਾਵਾ ਜਸਵੀਰ ਸਿੰਘ, ਅਮਨਦੀਪ ਸਿੰਘ, ਸੁਖਜੈਨ ਸਿੰਘ, ਅਮਨਦੀਪ ਕੌਰ, ਕੁਲਦੀਪ ਸਿੰਘ, ਗੁਰਪ੍ਰੀਤ ਕੌਰ, ਗਗਨਦੀਪ ਸਿੰਘ, ਸੁਰੇਸ਼ ਕੁਮਾਰ ਸਿੰਗਲਾ, ਪੰਕਜ ਸ਼ਰਮਾ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਰਾਜਿੰਦਰ ਸਿੰਘ, ਸ਼ਵਿੰਦਰ ਸਿੰਘ, ਜਗਤਾਰ ਸਿੰਘ, ਕਰਨ ਆਦਿ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ’ਚ ਸਫ਼ਾਈ ਮੁਹਿੰਮ ਨੇ ਇਕ ਮਿਸਾਲ ਕਾਇਮ ਕੀਤੀ ਅਗਲੀ ਖ਼ਬਰ ਚੰਡੀਗੜ੍ਹ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਉੱਤਰੀ ਭਾਰਤ ਦਾ ਹੋਰ ਮਜ਼ਬੂਤ ਸਿਹਤ, ਸਿੱਖਿਆ ਤੇ ਖੋਜ ਕੇਂਦਰ ਬਣਾਇਆ ਜਾ...
Ad Position 24
No active advertisement