06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡਰੋਜਨ ਟ੍ਰੇਨ ਰਵਾਨਾ

Ad Position 21
No active advertisement
ਅਜੀਤ ਡੈਸਕ 18-07-2026
ਪੰਚਕੂਲਾ, 17 ਜੁਲਾਈ (ਕਪਿਲ)-ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡਰੋਜਨ ਟ੍ਰੇਨ ਦੀ ਸ਼ੁਰੂਆਤ ਨੂੰ ਹਰਿਆਣਾ ਲਈ ਇਤਿਹਾਸਕ ਪਲ ਕਰਾਰ ਦਿੰਦਿਆਂ ਰਾਜ ਸਭਾ ਮੈਂਬਰ ਰੇਖਾ ਸ਼ਰਮਾ ਨੇ ਕਿਹਾ ਕਿ ਇਹ ਪਹਿਲ ਨਾ ਸਿਰਫ਼ ਸੂਬੇ, ਸਗੋਂ ਦੇਸ਼ ਨੂੰ ਆਧੁਨਿਕ ਅਤੇ ਹਰਿਤ ਆਵਾਜਾਈ ਵੱਲ ਲੈ ਜਾਣ ਵਾਲਾ ਵੱਡਾ ਕਦਮ ਹੈ। ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਂਦ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਦਿਖਾਇਆ ਗਿਆ। ਇਸ ਮੌਕੇ ਸਾਂਸਦ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀਂਦ ਤੋਂ ਹਾਈਡਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਨਾਲ-ਨਾਲ 14,700 ਕਰੋੜ ਰੁ. ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਰਿਆਣਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਟੀਚੇ ਨੂੰ ਹਾਸਿਲ ਕਰਨ ਲਈ ਕੇਂਦਰ ਸਰਕਾਰ ਸੜਕ, ਰੇਲ ਅਤੇ ਹਵਾਈ ਸੰਪਰਕ ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਮੇਅਰ ਸ਼ਿਆਮ ਲਾਲ ਬੰਸਲ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਕਾਰਜਕਾਰੀ ਉਪ ਪ੍ਰਧਾਨ ਓਮ ਪ੍ਰਕਾਸ਼ ਦੇਵੀਨਗਰ, ਭਾਜਪਾ ਸੂਬਾ ਉਪ ਪ੍ਰਧਾਨ ਬੰਤੋ ਕਟਾਰੀਆ ਅਤੇ ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ ਨੇ ਵੀ ਹਾਈਡਰੋਜਨ ਟ੍ਰੇਨ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਹਰਿਆਣਾ ਲਈ ਵੱਡੀ ਉਪਲਬਧੀ ਦੱਸਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਸਮਾਗਮ ’ਚ ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਨਿਸ਼ਾ ਯਾਦਵ, ਐਸ. ਡੀ. ਐਮ. ਚੰਦਰਕਾਂਤ ਕਟਾਰੀਆ, ਕਾਲਕਾ ਨਗਰ ਕੌਂਸਲ ਦੇ ਚੇਅਰਮੈਨ ਕ੍ਰਿਸ਼ਨ ਲਾਲ ਲਾਂਬਾ, ਹਰਿਆਣਾ ਵਿਮੁਕਤ ਘੁੰਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਜਸਮੇਰ ਸਿੰਘ ਬੰਜਾਰਾ, ਹਰਿਆਣਾ ਫਾਰਮੇਸੀ ਕੌਂਸਲ ਦੇ ਪ੍ਰਧਾਨ ਬੀ. ਬੀ. ਸਿੰਘਲ, ਸਾਬਕਾ ਮੇਅਰ ਕੁਲਭੂਸ਼ਣ ਗੋਇਲ, ਜ਼ਿਲ੍ਹਾ ਪ੍ਰਭਾਰੀ ਰਵੀ ਬਤਾਨ ਅਤੇ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 20 ਲੱਖ ਰਿਸ਼ਵਤ ਮਾਮਲਾ: ਓ. ਪੀ. ਰਾਣਾ ਖ਼ਿਲਾਫ਼ ਮਨਜ਼ੂਰੀ ਦੀ ਉਡੀਕ, ਵਿਕਾਸ ਗੋਇਲ ਦੀ ਜ਼ਮਾਨਤ ਅਰਜ਼ੀ 20 ਨੂੰ ਅਗਲੀ ਖ਼ਬਰ ਚੱਲ ਰਹੀਆਂ ਐਡਮਿਸ਼ਨਾਂ ਦੌਰਾਨ ਬੂਥ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ‘ਸੱਥ’ ਤੇ ‘ਏ. ਬੀ. ਵੀ. ਪੀ.’ ਹੋਈਆਂ ਆਹਮੋ-ਸਾਹਮਣੇ
Ad Position 24
No active advertisement