08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਚੰਡੀਗੜ੍ਹ ਦੀਆਂ ਪਿਆਰੀਆਂ ਯਾਦਾਂ ਮੇਰੇ ਲਈ ਸਦਾ ਸਲਾਮਤ ਰਹਿਣਗੀਆਂ : ਸੁਪਰੀਮ ਕੋਰਟ ਦੇ ਮੁੱਖ ਜੱਜ

Ad Position 21
No active advertisement
ਅਜੀਤ ਡੈਸਕ 19-07-2026
ਐਲ.ਐਲ.ਬੀ. ਵਿਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਮੌਜੂਦਾ ਦੇਸ਼ ਦੇ ਮੁੱਖ ਜੱਜ ਬਣੇ ਸੂਰਿਆ ਕਾਂਤ: ਗੁਲਾਬ ਚੰਦ ਕਟਾਰੀਆ
ਚੰਡੀਗੜ੍ਹ, 18 ਜੁਲਾਈ (ਮਾਰਕੰਡਾ)- ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਜਸਟਿਸ ਸੂਰਿਆ ਕਾਂਤ ਨੇ ਚੰਡੀਗੜ੍ਹ ਦੀਆਂ ਪਿਆਰੀਆਂ ਯਾਦਾਂ ਨੂੰ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਹਿਸਾਰ ਮੇਰੀ ਜਨਮ ਭੂਮੀ ਹੈ ਪਰ ਚੰਡੀਗੜ੍ਹ ਨੇ ਮੈਨੂੰ ਬੜਾ ਆਕਾਰ ਦਿੱਤਾ। ਮੇਰਾ ਇੱਥੇ ਆਉਣਾ ਸਿਰਫ਼ ਇਕ ਅਧਿਕਾਰਤ ਸਮਾਗਮ ਨਹੀਂ, ਸਗੋਂ ਇਕ ਭਾਵਨਾਤਮਕ ’ਤੇ ਨਿੱਜੀ ਪਲ ਹੈ। ਉਨ੍ਹਾਂ ਕਿਹਾ ਕਿ ਨਾਗਰਿਕ-ਅਨੁਕੂਲ ਸਹੂਲਤਾਂ ਪਹੁੰਚਯੋਗਤਾ ਅਤੇ ਸਹੂਲਤ ਨੂੰ ਵਧਾਉਂਦੀਆਂ ਹਨ ਜਦੋਂ ਕਿ ਨਿਆਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿਚ ਜਨਤਾ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟ ਹੁਣ ਇਕ ਲਗਜ਼ਰੀ ਨਹੀਂ ਸਗੋਂ ਇਕ ਜ਼ਰੂਰੀ ਜਨਤਕ ਉਪਯੋਗਤਾ ਹਨ। ਉਨ੍ਹਾਂ ਵਕੀਲਾਂ ਨੂੰ ਵਿਆਪਕ ਸਹੂਲਤਾਂ ਪ੍ਰਦਾਨ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਲੌਜਿਸਟਿਕ ਰੁਕਾਵਟਾਂ ਦੇ ਨਿਆਂ ਪ੍ਰਦਾਨ ਕਰਨ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਮਰਪਿਤ ਕਰ ਸਕਣ ਅਤੇ ਯਾਦ ਕੀਤਾ ਕਿ ਬਹੁ-ਪੱਧਰੀ ਪਾਰਕਿੰਗ ਸਹੂਲਤ ਬਣਾਉਣ ਦੀ ਪਹਿਲਕਦਮੀ ਬਿਲਡਿੰਗ ਕਮੇਟੀ ਦੇ ਚੇਅਰਮੈਨ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੀ ਗਈ ਸੀ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਜਸਟਿਸ ਸੂਰਿਆ ਕਾਂਤ ਦੇ ਪ੍ਰੇਰਨਾਦਾਇਕ ਜੀਵਨ ਸਫ਼ਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਹਿਸਾਰ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਤੋਂ ਦੇਸ਼ ਦੇ ਸਭ ਤੋਂ ਉੱਚੇ ਨਿਆਂਇਕ ਅਹੁਦੇ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਜਸਟਿਸ ਸੂਰਿਆ ਕਾਂਤ ਨੇ ਐਲ.ਐਲ.ਬੀ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ। ਸਾਲ 2004 ਵਿਚ ਪੰਜਾਬ ’ਤੇ ਹਰਿਆਣਾ ਹਾਈ ਕੋਰਟ ਦੇ ਜੱਜ ਬਣੇ। ਬਾਅਦ ਵਿਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾਈ। ਸਾਲ 2019 ਵਿਚ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਹੋਏ। ਇਸ ਤੋਂ ਬਾਅਦ ਮੌਜੂਦਾ ਦੇਸ਼ ਦੇ ਮੁੱਖ ਜੱਜ ਬਣਕੇ ਆਪਣੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਇਕ ਯੋਜਨਾਬੱਧ ਸ਼ਹਿਰ ਦੇ ਰੂਪ ਵਿਚ, ਆਪਣੀ ਵਿਲੱਖਣ ਵਿਰਾਸਤ ਨੂੰ ਸੁਰੱਖਿਅਤ ਰੱਖਦੇ ਹੋਏ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜਾਰੀ ਰੱਖਣਾ ਚਾਹੀਦਾ ਹੈ। ਨਿਆਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਕ ਨੇ ਵਕੀਲਾਂ ਨੂੰ ਇਸਦੇ ਸਭ ਤੋਂ ਮਜ਼ਬੂਤ ਥੰਮ੍ਹਾਂ ਵਿਚੋਂ ਇੱਕ ਦੱਸਿਆ ਅਤੇ ਉਨ੍ਹਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਨਿਆਂ ਨੂੰ ਯਕੀਨੀ ਬਣਾ ਕੇ ਸਮਾਜ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਿੱਖ, ਮੁਸਲਿਮ ਅਤੇ ਦਲਿਤ ਭਾਈਚਾਰਿਆਂ ਦੇ ਨੁਮਾਇੰਦਿਆਂ, ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁਨਾਂ ਵਲੋਂ ਸਾਂਝਾ ਮੰਚ ਕਾਇਮ ਕ... ਅਗਲੀ ਖ਼ਬਰ 40 ਕਰੋੜ ਰੁਪਏ ਦੀ ਲਾਗਤ ਨਾਲ, 4.5 ਏਕੜ ਵਿਚ ਬਣੇ ਚਾਰ-ਮੰਜ਼ਿਲਾ ਪਾਰਕਿੰਗ ਦਾ ਸੁਪਰੀਮ ਕੋਰਟ ਦੇ ਮੁੱਖ ਜੱਜ ਨੇ ਕੀਤਾ ਉਦਘਾ...
Ad Position 24