08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜ਼ੀਰਕਪੁਰ ’ਚ ਰੇਹੜੀਆਂ-ਫੜ੍ਹੀਆਂ ਵਾਲਿਆਂ ਵਲੋਂ ਉਡਾਈਆਂ ਜਾ ਰਹੀਆਂ ਨੇ ਸੜਕੀ ਨਿਯਮਾਂ ਦੀਆਂ ਧੱਜੀਆਂ

Ad Position 21
No active advertisement
ਅਜੀਤ ਡੈਸਕ 19-07-2026
ਜ਼ੀਰਕਪੁਰ, 18 ਜੁਲਾਈ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ ‘ਚ ਨਾਜਾਇਜ਼ ਰੇਹੜੀਆਂ-ਫੜ੍ਹੀਆਂ ਵਾਲਿਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਉਨ੍ਹਾਂ ਵਲੋਂ ਸੜਕੀ ਨਿਯਮਾਂ ਦੀਆਂ ਖ਼ੂਬ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਨੇ ਇਸ ਗੰਭੀਰ ਤੇ ਵੱਡੀ ਸਮੱਸਿਆ ਨੂੰ ਸਿਰੇ ਤੋਂ ਅਣਗੌਲਿਆ ਕੀਤਾ ਹੋਇਆ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਪਾਸੇ ਜਿਥੇ ਆਮ ਜਨਤਾ ਰੋਜ਼ਾਨਾ ਟ੍ਰੈਫ਼ਿਕ ਜਾਮ ਦੀ ਪ੍ਰੇਸ਼ਾਨੀ ਨਾਲ ਜੂਝ ਰਹੀ ਹੈ, ਉਥੇ ਹੀ ਦੂਜੇ ਬੰਨੇ ਸ਼ਹਿਰ ਦੀਆਂ ਅੰਦਰੂਨੀ ਮੁੱਖ ਸੜਕਾਂ ‘ਤੇ ਲੱਗਣ ਵਾਲੀਆਂ ਰੇਹੜੀਆਂ-ਫੜ੍ਹੀਆਂ ਨੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅਜਿਹਾ ਲੱਗਦਾ ਹੈ ਜਿਵੇਂ ਨਿਯਮ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਏ ਹਨ। ਸ਼ਹਿਰ ਦੇ ਭੀੜ-ਭਾੜ ਵਾਲੇ ਮੰਨੇ ਜਾਣ ਵਾਲੇ ਇਲਾਕੇ ਵੀ. ਆਈ. ਪੀ. ਸੜਕ, ਪਟਿਆਲਾ ਚੌਕ ਦੇ ਨੇੜੇ, ਅੰਬਾਲਾ ਸੜਕ ਤੇ ਪਿੰਡ ਲੋਹਗੜ੍ਹ ਦੇ ਪਾਰਕ ਕੋਲ ਰੇਹੜੀਆਂ ਵਾਲਿਆਂ ਨੇ ਸੜਕਾਂ ਦੇ ਵੱਡੇ ਹਿੱਸੇ ‘ਤੇ ਕਬਜ਼ਾ ਕੀਤਾ ਹੋਇਆ ਹੈ, ਜਿਸ ਦੇ ਚਲਦਿਆਂ ਸੜਕਾਂ ਸੁੰਗੜ ਕੇ ਰਹਿ ਗਈਆਂ ਹਨ ਅਤੇ ਕਈ ਵਾਰੀ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਜਾਂਦੀ ਹੈ। ਨਤੀਜੇ ਵਜੋਂ ਇਥੋਂ ਲੰਘਣ ਵਾਲੇ ਰਾਹਗੀਰ ਤੇ ਵਾਹਨ ਚਾਲਕ ਲੰਮੇ ਸਮੇਂ ਤੱਕ ਜਾਮ ‘ਚ ਫਸੇ ਰਹਿਣ ਲਈ ਮਜ਼ਬੂਰ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਇਸ ਗੰਭੀਰ ਸਮੱਸਿਆ ਅਤੇ ਇਸ ਨਾਲ ਹੋਣ ਵਾਲੀ ਖੱਜਲ੍ਹ-ਖੁਆਰੀ ਬਾਬਤ ਕਈ ਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਤੇ ਜ਼ੁਬਾਨੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ, ਪਰ ਪ੍ਰਸ਼ਾਸਨ ਵਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਅਮਲ ‘ਚ ਨਹੀਂ ਲਿਆਂਦੀ ਗਈ। ਲੋਕਾਂ ਨੇ ਮੰਗ ਕੀਤੀ ਹੈ ਕਿ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਤੁਰੰਤ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਦੀ ਟ੍ਰੈਫ਼ਿਕ ਜਾਮ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ : ‘ਸਾਹਿਬ ਸਿੰਘ ਬਡਾਲੀ ਅਗਲੀ ਖ਼ਬਰ ਡੇਰਾਬੱਸੀ ਦੀ ਕਾਲਜ ਕਾਲੋਨੀ ’ਚ 4 ਦਿਨਾਂ ਤੋਂ ਬਿਜਲੀ ਗੁੱਲ ਹੋਣ ਕਾਰਨ ਲੋਕ ਸੜਕਾਂ ’ਤੇ ਉਤਰੇ
Ad Position 24