08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ : ‘ਸਾਹਿਬ ਸਿੰਘ ਬਡਾਲੀ

Ad Position 21
No active advertisement
ਅਜੀਤ ਡੈਸਕ 19-07-2026
ਮਾਜਰੀ, 18 ਜੁਲਾਈ (ਕੁਲਵੰਤ ਸਿੰਘ ਧੀਮਾਨ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਆਗੂ ਸਾਹਿਬ ਸਿੰਘ ਬਡਾਲੀ, ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰ, ਨੰਬਰਦਾਰ ਜਗਤਾਰ ਸਿੰਘ ਸੰਗਤਪੁਰ ਤੇ ਰਣਧੀਰ ਸਿੰਘ ਕਾਦੀ ਮਾਜਰਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਨੱਗਲ ਗੜ੍ਹੀਆਂ ਵਿਖੇ ਮੀਟਿੰਗ ਕਰਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਹਿਬ ਸਿੰਘ ਬਡਾਲੀ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਲੋਕ ਆਪ ਮੁਹਾਰੇ ਜੁੜ ਰਹੇ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਪਾਰਟੀ ਆਗੂਆਂ ਦੀ ਪੰਜਾਬ ਪ੍ਰਤੀ ਸੋਚ ਨੂੰ ਵੇਖਦੇ ਹੋਏ ਨੌਜਵਾਨ ਵਰਗ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਇਸ ਮੌਕੇ ਪਿੰਡ ਨੱਗਲ ਗੜ੍ਹੀਆਂ ਦੇ ਸੁਰਿੰਦਰ ਸਿੰਘ, ਸਪਿੰਦਰ ਸਿੰਘ, ਕੁਲਵੰਤ ਸਿੰਘ, ਸਾਹਿਲਦੀਪ ਸਿੰਘ, ਗੁਰਸ਼ਰਨ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਭਾਗ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਕੇਸਰ ਸਿੰਘ, ਮੋਹਣ ਸਿੰਘ, ਐਸ਼ਵੀਰ ਸਿੰਘ, ਧਰਮਿੰਦਰ ਸਿੰਘ ਤੇ ਖੁਸ਼ਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਖਰੜ ਸ਼ਹਿਰ ਵਿਕਾਸ ਪੱਖੋਂ ਪਛੜਿਆ : ਕੈਰੋਂ ਅਗਲੀ ਖ਼ਬਰ ਜ਼ੀਰਕਪੁਰ ’ਚ ਰੇਹੜੀਆਂ-ਫੜ੍ਹੀਆਂ ਵਾਲਿਆਂ ਵਲੋਂ ਉਡਾਈਆਂ ਜਾ ਰਹੀਆਂ ਨੇ ਸੜਕੀ ਨਿਯਮਾਂ ਦੀਆਂ ਧੱਜੀਆਂ
Ad Position 24