08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਡਬਲ ਇੰਜਣ ਸਰਕਾਰ ਨਾਲ ਹੀ ਪੰਜਾਬ ਦੀ ਆਰਥਿਕਤਾ ਸੁਧਰ ਸਕਦੀ ਹੈ -‘ਰਾਣਾ ਗਿੱਲ

Ad Position 21
No active advertisement
ਅਜੀਤ ਡੈਸਕ 19-07-2026
ਮਾਜਰੀ, 18 ਜੁਲਾਈ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ‘ਚ ਚੱਲ ਰਹੀਆਂ ਪਿੰਡ ਪੱਧਰੀ ਮੀਟਿੰਗਾਂ ਦੀ ਲੜੀ ਤਹਿਤ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਪਿੰਡ ਮਾਜਰੀ ਵਿਖੇ ਮੁਹਤਬਰਾਂ ਅਤੇ ਨੌਜਵਾਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਰਾਣਾ ਗਿੱਲ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਸਥਿਤੀ ‘ਚੋਂ ਸੂਬੇ ਨੂੰ ਬਾਹਰ ਕੱਢਣ ਲਈ ਕੇਂਦਰ ਅਤੇ ਰਾਜ ‘ਚ ਡਬਲ ਇੰਜਣ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਰਗੇ ਸੂਬੇ, ਜੋ ਕਿ ਇਕ ਸਮੇਂ ਪੰਜਾਬ ਨਾਲੋਂ ਆਰਥਿਕ ਪੱਖੋਂ ਪਿੱਛੇ ਮੰਨੇ ਜਾਂਦੇ ਸਨ, ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਕਦੇ ਦੇਸ਼ ਦੇ ਮੋਹਰੀ ਸੂਬਿਆਂ ‘ਚ ਸ਼ੁਮਾਰ ਹੁੰਦਾ ਸੀ, ਅੱਜ ਵਿਕਾਸ ਅਤੇ ਆਰਥਿਕਤਾ ਦੇ ਕਈ ਮਾਪਦੰਡਾਂ ‘ਤੇ ਪਛੜ ਚੁੱਕਾ ਹੈ। ਰਾਣਾ ਗਿੱਲ ਨੇ ਦੋਸ਼ ਲਗਾਇਆ ਕਿ ਸੂਬੇ ‘ਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਹੈ, ਜਿਸ ਕਾਰਨ ਉਦਯੋਗਪਤੀ ਅਤੇ ਕਾਰੋਬਾਰੀ ਆਪਣੇ ਕਾਰੋਬਾਰ ਹੋਰਨਾਂ ਸੂਬਿਆਂ ਵੱਲ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਾਰੋਬਾਰੀਆਂ ਨੂੰ ਖ਼ੁਦ ਦੀ ਅਤੇ ਆਪਣੇ ਨਿਵੇਸ਼ ਦੀ ਸੁਰੱਖਿਆ ਦਾ ਭਰੋਸਾ ਨਹੀਂ ਹੈ ਤਾਂ ਉਦਯੋਗਾਂ ਦਾ ਵਿਕਾਸ ਕਿਵੇਂ ਸੰਭਵ ਹੋ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਸੂਬੇ ਦੇ ਭਵਿੱਖ ਅਤੇ ਵਿਕਾਸ ਨੂੰ ਧਿਆਨ ‘ਚ ਰੱਖਦਿਆਂ ਸਹੀ ਫ਼ੈਸਲਾ ਲੈਣ ਤਾਂ ਜੋ ਪੰਜਾਬ ਮੁੜ ਤਰੱਕੀ ਦੇ ਰਾਹ ‘ਤੇ ਅੱਗੇ ਵਧ ਸਕੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਗਲੀ ਤੋੜਨ ਦੇ ਚਲਦਿਆਂ ਡੇਰਾਬੱਸੀ ਦੇ ਵਾ. ਨੰ. 9 ਦੇ ਵਸਨੀਕਾਂ ’ਚ ਪ੍ਰਸ਼ਾਸਨ ਖ਼ਿਲਾਫ਼ ਪਾਇਆ ਜਾ ਰਿਹੈ ਭਾਰੀ ਰੋਸ ਅਗਲੀ ਖ਼ਬਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਖਰੜ ਸ਼ਹਿਰ ਵਿਕਾਸ ਪੱਖੋਂ ਪਛੜਿਆ : ਕੈਰੋਂ
Ad Position 24