08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦਲਿਤ ਨੌਜਵਾਨ ਭੀਮ ਟੋਂਕ ਨੂੰ ਇਨਸਾਫ਼ ਦਿਵਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਅੱਜ ਦੋਸ਼ੀਆਂ ਦੇ ਪਰਿਵਾਰ ਨਾਲ ਖੜ੍ਹੀ - ਬਲਵਿੰਦਰ ਸਿੰਘ ਧਾਲੀਵਾਲ

Ad Position 21
No active advertisement
ਅਜੀਤ ਡੈਸਕ 19-07-2026
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਪਰਿਵਾਰ ਦੀ ਮੈਂਬਰ ਡਾ. ਸੁਹਾਨੀ ਡੋਡਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਉਣ ’ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਆਪਣੇ ਹੀ ਸਿਧਾਂਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੱਤਾ ਦੀ ਰਾਜਨੀਤੀ ਨੇ ਪਾਰਟੀ ਦੀ ਕਥਨੀ ਅਤੇ ਕਰਨੀ ਵਿਚਲਾ ਫ਼ਰਕ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ 18 ਦਸੰਬਰ 2018 ਨੂੰ ਆਮ ਆਦਮੀ ਪਾਰਟੀ ਨੇ ਦਲਿਤ ਨੌਜਵਾਨ ਭੀਮ ਟੋਂਕ ਕਤਲ ਕਾਂਡ ਨੂੰ ਲੈ ਕੇ ਵੱਡੇ ਪੱਧਰ ’ਤੇ ਅੰਦੋਲਨ ਕੀਤੇ ਸਨ। ਪਾਰਟੀ ਆਗੂਆਂ ਨੇ ਕੈਂਡਲ ਮਾਰਚ ਕੱਢੇ, ਰੋਸ ਪ੍ਰਦਰਸ਼ਨ ਕੀਤੇ ਅਤੇ ਉਸ ਸਮੇਂ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ੁਦ ਅਬੋਹਰ ਪਹੁੰਚ ਕੇ ਪੀੜਤ ਪਰਿਵਾਰ ਦੇ ਨਾਲ ਖੜ੍ਹਨ ਦਾ ਦਾਅਵਾ ਕੀਤਾ ਸੀ। ਉਸ ਵੇਲੇ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਸਿੰਘ ਬੈਂਸ ਨੇ ਵੀ ਸਰਵਜਨਕ ਤੌਰ ’ਤੇ ਕਿਹਾ ਸੀ ਕਿ ਭੀਮ ਟੋਂਕ ਨੂੰ ਇਨਸਾਫ਼ ਨਹੀਂ ਮਿਲ ਰਿਹਾ ਅਤੇ ਅੱਜ ਉਹੀ ਆਮ ਆਦਮੀ ਪਾਰਟੀ ਆਪਣੇ ਪੁਰਾਣੇ ਸਟੈਂਡ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਪਰਿਵਾਰ ਦੀ ਮੈਂਬਰ ਡਾ. ਸੁਹਾਨੀ ਡੋਡਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਇਹ ਉਹੀ ਪਰਿਵਾਰ ਹੈ, ਜਿਸ ਦੇ ਰਾਮਸਰਾ ਸਥਿਤ ਫਾਰਮ ਹਾਊਸ ਵਿਚ ਭੀਮ ਟੋਂਕ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਕੁੰਭੜਾ ਲਾਈਟ ਪੁਆਇੰਟ ਨੇੜੇ ਥਾਰ ਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੌਰਾਨ ਦੋ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਬਿਨਾਂ ਬਿਜਲੀ-ਪਾਣੀ ਤੋਂ ਡੇਰਾਬੱਸੀ ’ਚ ਮਚਿਆ ਹਾਹਾਕਾਰ
Ad Position 24