07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਾਜਪਾਲ ਨੇ ਵੀਲ੍ਹਚੇਅਰ ਕ੍ਰਿਕਟਰਾਂ ਦੀ ਸ਼ਲਾਘਾ ਦੌਰਾਨ ਸਮਾਵੇਸ਼ੀ ਸਮਾਜ ਦੀ ਸਥਾਪਨਾ ਦਾ ਦਿੱਤਾ ਸੱਦਾ

Ad Position 21
No active advertisement
ਅਜੀਤ ਡੈਸਕ 19-07-2026
ਚੰਡੀਗੜ੍ਹ, 18 ਜੁਲਾਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਕ੍ਰਿਕਟ ਗਰਾਊਂਡ ਵਿਖੇ 6ਵੀਂ ਵਹੀਲਚੇਅਰ ਕ੍ਰਿਕਟ ਚੈਂਪੀਅਨਸ਼ਿਪ 2026 ਦੀ ਸ਼ੁਰੂਆਤ ਕੀਤੀ ਗਈ। ਦੋ-ਰੋਜ਼ਾ ਚੈਂਪੀਅਨਸ਼ਿਪ ਵਿਚ ਦੇਸ਼ ਭਰ ਤੋਂ 45 ਦਿਵਯਾਂਗ ਐਥਲੀਟਾਂ ਨੇ ਹਿੱਸਾ ਲਿਆ। ਜਿਸ ਵਿਚ ਮੁੱਖ ਮਹਿਮਾਨ ਦੀ ਤੌਰ ਤੇ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪੁੱਜੇ। ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਨੂੰ ਵਿਗ ਨੇ ਰਾਜਪਾਲ ਅਤੇ ਹੋਰ ਪਤਵੰਤਿਆਂ ਦਾ ਸਮਾਗਮ ਸਥਾਨ ’ਤੇ ਸਵਾਗਤ ਕੀਤਾ। ਪ੍ਰਸ਼ਾਸਨ ਨੇ ਅੱਗੇ ਕਿਹਾ ਕਿ ਸਰੀਰਕ ਸੀਮਾਵਾਂ ਕਦੇ ਵੀ ਮਨੁੱਖੀ ਸਮਰੱਥਾ ਨੂੰ ਪਰਿਭਾਸ਼ਿਤ ਨਹੀਂ ਕਰ ਸਕਦੀਆਂ ਅਤੇ ਉਨ੍ਹਾਂ ਨੇ ਸਮਾਜ ਨੂੰ ਅਪਾਹਜ ਵਿਅਕਤੀਆਂ ਲਈ ਸਮਾਵੇਸ਼ੀ ਬੁਨਿਆਦੀ ਢਾਂਚਾ, ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਵਹੀਲਚੇਅਰ ਕ੍ਰਿਕਟ ਫੈਡਰੇਸ਼ਨ ਆਫ਼ ਇੰਡੀਆ, ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ, ਪੰਜਾਬ ਯੂਨੀਵਰਸਿਟੀ ਅਤੇ ਹੋਰ ਭਾਈਵਾਲ ਸੰਗਠਨਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਟਾਰੀਆ ਨੇ 2017 ਵਿਚ ਚੈਂਪੀਅਨਸ਼ਿਪ ਸ਼ੁਰੂ ਕਰਨ ਲਈ ਸਵਰਗੀ ਰੇਖਾ ਤ੍ਰਿਵੇਦੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਪੈਰਾ-ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਕ ਨੇ ਭਾਗੀਦਾਰਾਂ ਨੂੰ ਆਪਣੀ ਦ੍ਰਿੜ੍ਹਤਾ ਅਤੇ ਖੇਡ ਭਾਵਨਾ ਰਾਹੀਂ ਦੂਜਿਆਂ ਨੂੰ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਵਿਚ ਪੀ.ਯੂ ਐਨ.ਐਸ.ਐਸ ਕੋਆਰਡੀਨੇਟਰ ਪ੍ਰੋ. ਅਨੁਪਮ ਬਾਹਰੀ ਅਤੇ ਵਹੀਲਚੇਅਰ ਕ੍ਰਿਕਟ ਫੈਡਰੇਸ਼ਨ ਆਫ਼ ਇੰਡੀਆ ਦੇ ਪਤਵੰਤੇ, ਪੀ.ਯੂ ਅਧਿਕਾਰੀ, ਪ੍ਰਬੰਧਕ, ਖਿਡਾਰੀ, ਖੇਡ ਪ੍ਰੇਮੀ ਅਤੇ ਪੀ.ਯੂ ਐਨ.ਐਸ.ਐਸ ਵਲੰਟੀਅਰ ਵੀ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਅਹਿਮ ਪ੍ਰਕਿਰਿਆ ਹੈ ਐੱਸ. ਆਈ. ਆਰ : ਡੀ. ਸੀ. ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਦੋ ਦਿੱਗਜ਼ ਆਗੂਆਂ ਵਲੋਂ ਗਿਲੇ-ਸ਼ਿਕਵੇ ਭੁਲਾ ਕੇ ਗਲੇ ਲੱਗਣਾ ਸ਼ਲਾਘਾਯੋਗ ਕਾਰਜ-ਅੰਮ੍ਰਿਤ ਵਰਮਾ
Ad Position 24