07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ-ਖੁੱਡੀਆਂ

Ad Position 21
No active advertisement
ਅਜੀਤ ਡੈਸਕ 20-07-2026
ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿਚ ਇਸ ਉੱਨਤ ਤਕਨੀਕ (ਡੀ. ਐਸ. ਆਰ.) ਨੂੰ ਅਪਣਾਉਣ ਵਿਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਫੀਸਦੀ ਵੱਧ ਬਣਦਾ ਹੈ। ਇਸ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਜਦਕਿ ਸਾਲ 2025 ਵਿਚ ਇਹ ਰਕਬਾ 2.94 ਲੱਖ ਏਕੜ ਸੀ। ਸੂਬਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਲਗਪਗ 61 ਕਰੋੜ ਰੁਪਏ ਦਿੱਤੇ ਜਾਣ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ 12,063 ਕਿਸਾਨਾਂ ਦੁਆਰਾ 1,55,422.77 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨਾਲ ਪੰਜਾਬ ਭਰ ਵਿਚੋਂ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ 7345 ਕਿਸਾਨਾਂ ਵਲੋਂ 1,06,038.81 ਏਕੜ ਨਾਲ ਦੂਜੇ ਅਤੇ ਫਿਰੋਜ਼ਪੁਰ 38,088.59 ਏਕੜ ਰਕਬੇ ਤੇ 1,929 ਕਿਸਾਨਾਂ ਨਾਲ ਤੀਜੇ ਸਥਾਨ ‘ਤੇ ਰਿਹਾ ਹੈ। ਬਠਿੰਡਾ ਅਤੇ ਸੰਗਰੂਰ ਵੀ ਸਿਖਰਲੇ ਪੰਜ ਜ਼ਿਲ੍ਹਿਆਂ ਵਿਚ ਸ਼ੁਮਾਰ ਹਨ।
Ad Position 22
No active advertisement
ਪਿਛਲੀ ਖ਼ਬਰ ਇਸ਼ਤਿਹਾਰਾਂ ਨਾਲ ਨਹੀਂ, ਨਿਵੇਸ਼ ਨਾਲ ਹੁੰਦਾ ਹੈ ਵਿਕਾਸ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਨਾਲ ਹੋ ਰਿਹਾ ਖਿਲਵਾੜ ਬੰਦ ਹੋਵੇ, ਭਵਿੱਖ ਦੀ ਰੱਖਿਆ ਲਈ ਹਰ ਲੜਾਈ ਲੜਾਂਗੇ-ਕੁਮਾਰੀ ਸ਼ੈਲਜ...
Ad Position 24
No active advertisement