07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਰਬੋਤਮ ਕੰਮ ਕਰਨ ਵਾਲੀਆਂ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

Ad Position 21
No active advertisement
ਅਜੀਤ ਡੈਸਕ 20-07-2026
ਚੰਡੀਗੜ੍ਹ, 19 ਜੁਲਾਈ (ਰਾਮ ਸਿੰਘ ਬਰਾੜ): - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਖੰਡ ਪੱਧਰ ‘ਤੇ ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ ਦੀ ਚੋਣ “ਸੱਚ” ਪੋਰਟਲ ਰਾਹੀਂ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਸਾਰੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਠੀਕ ਕਰਵਾਉਣ, ਟਾਇਲਟ ਅਤੇ ਕੰਧ ਦੀ ਮੁਰੰਮਤ ਵਰਗੇ ਛੋਟੇ-ਮੋਟੇ ਅਤੇ ਜ਼ਰੂਰੀ ਕੰਮਾਂ ਲਈ ਇੱਕ ਲੱਖ ਰੁਪਏ ਤੱਕ ਖਰਚ ਕਰਨ ਦੀਆਂ ਸ਼ਕਤੀਆਂ ਦਿੱਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ 25 ਲੱਖ ਰੁਪਏ ਤੱਕ ਖਰਚ ਕਰਨ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਤੋਂ ਰਾਜ ਦੇ ਸਰਕਾਰੀ ਸਕੂਲਾਂ ਦੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨਾਲ ਸਿੱਧਾ ਰਾਜ ਪੱਧਰੀ ਸੰਵਾਦ ਕਰ ਰਹੇ ਸਨ। ਇਸ ਮੌਕੇ ‘ਤੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਮੌਜ਼ੂਦ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ‘ਤੇ ਸਰਕਾਰੀ ਸਕੂਲਾਂ ਦੇ ਮੁਲਾਂਕਣ ਲਈ “ਸੱਚ” ਨਾਮਕ ਪੋਰਟਲ ਵੀ ਲਾਂਚ ਕੀਤਾ। ਨਾਇਬ ਸਿੰਘ ਸੈਣੀ ਨੇ ਹਰੇਕ ਜ਼ਿਲ੍ਹੇ ਦੇ ਇੱਕ ਸਕੂਲ ਦੀ ਸਕੂਲ ਪ੍ਰਬੰਧਨ ਕਮੇਟੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਮੈਨ, ਸਕੱਤਰ ਅਤੇ ਮੈਂਬਰਾਂ ਨਾਲ ਸਫਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਟਾਇਲਟ, ਸਟੇਡੀਅਮ, ਸਕੂਲ ਵਿੱਚ ਬੱਚਿਆਂ ਦੀ ਗਿਣਤੀ, ਬੋਰਡ ਪ੍ਰੀਖਿਆਵਾਂ ਦੇ ਨਤੀਜੇ, ਸੁਪਰ-100 ਅਤੇ ਬੁਨਿਆਦ ਪ੍ਰੋਗਰਾਮ ਵਿੱਚ ਬੱਚਿਆਂ ਦੇ ਦਾਖਲੇ ਤੋਂ ਇਲਾਵਾ ਆਈ.ਆਈ.ਟੀ., ਆਈ.ਆਈ.ਐਮ., ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਲੈ ਕੇ ਸਕੂਲ ਪ੍ਰਬੰਧਨ ਕਮੇਟੀ ਦੀਆਂ ਮੀਟਿੰਗਾਂ ਅਤੇ ਪੀ.ਟੀ.ਐਮ. ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਮੁੱਖ ਮੰਤਰੀ ਨੇ ਸਿੱਖਿਆ ਅਤੇ ਉਨ੍ਹਾਂ ਦੇ ਸਕੂਲਾਂ ਦੀ ਬਿਹਤਰੀ ਲਈ ਸੁਝਾਵਾਂ ਅਤੇ ਲੋੜਾਂ ‘ਤੇ ਵੀ ਗੱਲਬਾਤ ਕੀਤੀ। ਸਕੂਲ ਪ੍ਰਬੰਧਨ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੇ ਸੂਬਾ ਸਰਕਾਰ ਵੱਲੋਂ ਸਕੂਲੀ ਸਿੱਖਿਆ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਰੇ ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੋਚ ਦੇ ਅਨੁਸਾਰ ਹਰਿਆਣਾ ਸਰਕਾਰ ਸਕੂਲੀ ਸਿੱਖਿਆ ਨੂੰ ਗੁਣਵੱਤਾ ਭਰਪੂਰ ਅਤੇ ਸੰਸਕਾਰਵਾਨ ਬਣਾਉਣ ‘ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਉਸਦੀ ਸਿੱਖਿਆ ਵਿੱਚ ਹੁੰਦੀ ਹੈ, ਇਸ ਲਈ ਕਮੇਟੀ ਦੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਸਕੂਲ ਦੇ ਮਾਹੌਲ ਨੂੰ ਅਨੁਕੂਲ ਬਣਾਉਣ ਲਈ ਮਿਲ-ਜੁਲ ਕੇ ਕੰਮ ਕਰਨ।
ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਵੀ ਸੱਦਾ ਦਿੱਤਾ ਕਿ ਸਾਰੇ ਅਧਿਆਪਕ, ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰ ਅਤੇ ਬੱਚੇ ਸਕੂਲ ਕੈਂਪਸ ਵਿੱਚ ਪੌਦੇ ਲਗਾਉਣ। ਬੱਚਿਆਂ ਨੂੰ “ਇੱਕ ਪੇੜ ਮਾਂ ਕੇ ਨਾਮ” ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਸਰਕਾਰੀ ਸਕੂਲਾਂ ਦਾ ਸਮੇਂ-ਸਮੇਂ ‘ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ।
ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਵੀ ਸਕੂਲ ਪ੍ਰਬੰਧਨ ਕਮੇਟੀ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਮਜ਼ਬੂਤ ਕੜੀ ਦੱਸਿਆ ਅਤੇ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਕੂਲ ਦੀਆਂ ਸਮੱਸਿਆਵਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਸਕੂਲ ਮੁਖੀ ਨਾਲ ਮਿਲ ਕੇ ਉੱਥੋਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਕਰਨ ਦੀ ਗੱਲ ਵੀ ਕਹੀ। ਇਸ ਵਾਰ ਬੋਰਡ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਪ੍ਰੀਖਿਆ ਨਤੀਜੇ ਬਿਹਤਰ ਆਉਣ ‘ਤੇ ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੁਖੀਆਂ ਸਮੇਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ‘ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਜੇ ਸਿੰਘ ਦਹੀਆ, ਮੁੱਖ ਮੰਤਰੀ ਦੇ ਓ.ਐਸ.ਡੀ. ਬੀ.ਬੀ. ਭਾਰਤੀ ਅਤੇ ਰਾਕੇਸ਼ ਸੰਧੂ, ਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਡਾ. ਯਸ਼ਪਾਲ, ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਜਤਿੰਦਰ ਕੁਮਾਰ, ਸਕੂਲ ਪ੍ਰੋਜੈਕਟ ਡਾਇਰੈਕਟਰ ਸਵਪਨਿਲ ਪਾਟਿਲ, ਜੁਆਇੰਟ ਸਕੂਲ ਪ੍ਰੋਜੈਕਟ ਡਾਇਰੈਕਟਰ ਮਯੰਕ ਵਰਮਾ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ-ਸੰਧਵਾਂ ਅਗਲੀ ਖ਼ਬਰ ਇਸ਼ਤਿਹਾਰਾਂ ਨਾਲ ਨਹੀਂ, ਨਿਵੇਸ਼ ਨਾਲ ਹੁੰਦਾ ਹੈ ਵਿਕਾਸ-ਕੇਵਲ ਸਿੰਘ ਢਿੱਲੋਂ
Ad Position 24
No active advertisement