07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ-ਸੰਧਵਾਂ

Ad Position 21
No active advertisement
ਅਜੀਤ ਡੈਸਕ 20-07-2026
ਚੰਡੀਗੜ੍ਹ 19 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਔਰਤਾਂ ਦੀ ਭਲਾਈ ਤੇ ਤਰੱਕੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸਪੀਕਰ ਸੰਧਵਾਂ ਨੇ ਪੰਜਾਬ ਦੀਆਂ ਉਨ੍ਹਾਂ ਔਰਤਾਂ ਨੂੰ ਤੁਰੰਤ ਆਪਣਾ ਨਾਂਅ ਰਜਿਸਟਰ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਜਿਨ੍ਹਾਂ ਨੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਯੋਗ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਸਸ਼ਕਤ ਬਣਾਉਂਦੀ ਹੈ, ਜਿਸ ਵਿਚ ਆਮ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਟਾਫ਼ ਦੀ ਘਾਟ ਨਾਲ ਜੂਝ ਰਹੇ ਚੰਡੀਗੜ੍ਹ ਨਿਗਮ ਨੂੰ ਰਾਹਤ, 276 ਅਸਾਮੀਆਂ ’ਤੇ ਹੋਵੇਗੀ ਸਿੱਧੀ ਭਰਤੀ ਅਗਲੀ ਖ਼ਬਰ ਸਰਬੋਤਮ ਕੰਮ ਕਰਨ ਵਾਲੀਆਂ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ - ਮੁੱਖ ਮੰਤਰੀ ਨਾਇਬ ਸਿੰਘ ਸੈ...
Ad Position 24
No active advertisement