07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

Ad Position 21
No active advertisement
ਅਜੀਤ ਡੈਸਕ 20-07-2026
ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਪਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਪ੍ਰਮੁੱਖ ਪਹਿਲਕਦਮੀ ਤਹਿਤ ਰਾਸ਼ਨ ਦੀ ਵੰਡ ਮਿਸ਼ਨ ਮੈਡਮ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰੇਕ ਪਰਿਵਾਰ ਨੂੰ ਇਕ ਰਾਸ਼ਨ ਕਿੱਟ ਮਿਲੇਗੀ ਜੋ ਇਕ ਘਰ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਵਿਚ ਮਹੀਨਾਵਾਰ ਖਪਤ ਲਈ ਦੋ ਕਿੱਲੋ ਦਾਲ, ਦੋ ਕਿੱਲੋ ਖੰਡ, ਇਕ ਕਿਲ ਲੂਣ, 200 ਗ੍ਰਾਮ ਹਲਦੀ ਪਾਊਡਰ, ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੈ। ਹੁਣ ਤੱਕ ਵੰਡੀਆਂ ਗਈਆਂ 30.48 ਲੱਖ ਰਾਸ਼ਨ ਕਿੱਟਾਂ ਵਿਚੋਂ, ਲੁਧਿਆਣਾ ਸਭ ਤੋਂ ਵੱਧ 344427 ਦੇ ਨਾਲ ਪਹਿਲੇ, ਪਟਿਆਲਾ 224447 ਦੇ ਨਾਲ ਦੂਜੇ ਸਥਾਨ , ਅੰਮ੍ਰਿਤਸਰ 208073 ਦੇ ਨਾਲ ਤੀਜੇ ਸਥਾਨ ’ਤੇ, ਬਠਿੰਡਾ 190800 ਦੇ ਨਾਲ ਚੌਥੇ ,ਜਲੰਧਰ 169223 ਦੇ ਨਾਲ ਪੰਜਵੇਂ ਸਥਾਨ ’ਤੇ ਅਤੇ ਗੁਰਦਾਸਪੁਰ 168880 ਰਾਸ਼ਨ ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ ’ਤੇ ਹੈ। ਬਾਕੀ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਵਿਚ 162163 ਰਾਸ਼ਨ ਕਿੱਟਾਂ, ਸੰਗਰੂਰ ਵਿਚ 157009, ਹੁਸ਼ਿਆਰਪੁਰ ਵਿਚ 149846, ਤਰਨਤਾਰਨ ਵਿਚ 147049, ਸ੍ਰੀ ਮੁਕਤਸਰ ਸਾਹਿਬ ਵਿਚ 141122, ਫਿਰੋਜ਼ਪੁਰ ਵਿਚ 117865, ਮੋਗਾ ਵਿਚ 115314, ਮਾਨਸਾ 98149, ਕਪੂਰਥਲਾ 84355, ਫਤਿਹਗੜ੍ਹ ਸਾਹਿਬ ਵਿਚ 81700, ਫਰੀਦਕੋਟ ਵਿਚ 81300, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 79753, ਪਠਾਨਕੋਟ ਵਿਚ 79363, ਰੂਪਨਗਰ ਵਿਚ 73625, ਬਰਨਾਲਾ ਵਿਚ 67927, ਮਲੇਰਕੋਟਲਾ ਵਿਚ 53804 ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ 52002 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ ਅਗਲੀ ਖ਼ਬਰ ਪ੍ਰੋ. ਸੁਖਬੀਰ ਕੌਰ ਅੰਤਰਰਾਸ਼ਟਰੀ ਪ੍ਰਕਾਸ਼ਨ ਸੰਸਥਾ ਸਪ੍ਰਿੰਗਰ ਨੇਚਰ ਵਲੋਂ ‘ਐਡੀਟਰ ਆਫ਼ ਡਿਸਟਿੰਕਸ਼ਨ (ਐਡੀਟੋਰੀਅਲ ਕੰਟ੍...
Ad Position 24
No active advertisement