05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਮੇਅਰਾਂ ਦਾ ਕਾਰਜਕਾਲ ਵਧਾਇਆ ਜਾਵੇ-ਮੇਅਰ ਸੌਰਭ ਜੋਸ਼ੀ

Ad Position 21
No active advertisement
ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਸੰਦੀਪ ਕੁਮਾਰ ਮਾਹਨਾ)–ਸ਼ਹਿਰਾਂ ਦਾ ਸਰਵਪੱਖੀ ਵਿਕਾਸ ਲਗਾਤਾਰ ਅਤੇ ਸਥਿਰ ਲੀਡਰਸ਼ਿਪ ਨਾਲ ਹੀ ਸੰਭਵ, ਬੁਨਿਆਦੀ ਢਾਂਚੇ ਦੇ ਵਿਕਾਸ, ਸਫ਼ਾਈ ਸੁਧਾਰਾਂ, ਵਾਤਾਵਰਨ ਸੁਰੱਖਿਆ, ਡਿਜੀਟਲ ਪ੍ਰਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੇਅਰਾਂ ਦਾ ਕਾਰਜਕਾਲ ਵਧਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਆਲ ਇੰਡੀਆ ਮੇਅਰਜ਼ ਕੌਂਸਲ ਦੀ ਉੱਚ ਪੱਧਰੀ ਮੀਟਿੰਗ ਵਿਚ ਹਿੱਸਾ ਲੈਂਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡੱਡੂਮਾਜਰਾ ਕੂੜਾ ਡੰਪ ਦੇ ਸਫ਼ਲ ਕਾਇਆਕਲਪ ਨੂੰ ਚੰਡੀਗੜ੍ਹ ਦੀ ਵੱਡੀ ਪ੍ਰਾਪਤੀ ਵਜੋਂ ਵੀ ਪੇਸ਼ ਕੀਤਾ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਨੂੰ ਬਦਲਣਾ ਥੋੜ੍ਹੇ ਸਮੇਂ ਦਾ ਕੰਮ ਨਹੀਂ, ਸਗੋਂ ਲੰਬੇ ਸਮੇਂ ਦੀ ਪ੍ਰਕਿਰਿਆ ਹੈ। ਜੇਕਰ ਚੁਣੇ ਹੋਏ ਮੇਅਰਾਂ ਨੂੰ ਵੱਧ ਸਮਾਂ ਮਿਲੇ ਤਾਂ ਵਿਕਾਸ ਕਾਰਜਾਂ ’ਚ ਨਿਰੰਤਰਤਾ ਬਣੀ ਰਹੇਗੀ, ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇਗਾ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਵੀ ਹੋਰ ਮਜ਼ਬੂਤ ਹੋਵੇਗੀ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਖੇ ਹੋਈ ਆਲ ਇੰਡੀਆ ਮੇਅਰਜ਼ ਕੌਂਸਲ ਦੀ ਮੀਟਿੰਗ ’ਚ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਸ਼ਿਰਕਤ ਕੀਤੀ। ਇਸ ਉੱਚ ਪੱਧਰੀ ਰਾਸ਼ਟਰੀ ਮੰਚ ਲਈ ਦੇਸ਼ ਭਰ ਵਿਚੋਂ ਸਿਰਫ਼ 11 ਮੇਅਰਾਂ ਨੂੰ ਸੱਦਾ ਦਿੱਤਾ ਗਿਆ ਸੀ, ਜਿਨ੍ਹਾਂ ’ਚ ਚੰਡੀਗੜ੍ਹ ਦੇ ਮੇਅਰ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ਮੇਅਰ ਸੌਰਭ ਜੋਸ਼ੀ ਨੇ ਡੱਡੂਮਾਜਰਾ ਕੂੜਾ ਡੰਪ ਦੇ ਸਫ਼ਲ ਪੁਨਰ ਵਿਕਾਸ ਨੂੰ ਚੰਡੀਗੜ੍ਹ ਦੀ ਇਕ ਅਹਿਮ ਉਪਲਬਧੀ ਵਜੋਂ ਪੇਸ਼ ਕਰਦਿਆਂ ਦੱਸਿਆ ਕਿ ਨਗਰ ਨਿਗਮ ਵਲੋਂ ਲੰਬੇ ਸਮੇਂ ਤੋਂ ਇਕੱਠੇ ਹੋਏ ਲੈਗੇਸੀ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਗਿਆ ਹੈ।ਮੀਟਿੰਗ ਦੌਰਾਨ ਮੇਅਰ ਜੋਸ਼ੀ ਨੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਮੇਅਰਾਂ ਨਾਲ ਠੋਸ ਕੂੜਾ ਪ੍ਰਬੰਧਨ, ਸ਼ਹਿਰੀ ਬੁਨਿਆਦੀ ਢਾਂਚੇ, ਡਿਜੀਟਲ ਗਵਰਨੈਂਸ, ਵਾਤਾਵਰਨ ਸੁਰੱਖਿਆ ਅਤੇ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣ ਸਬੰਧੀ ਸਰਵੋਤਮ ਤਜਰਬਿਆਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ। ਉਨ੍ਹਾਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਰਾਸ਼ਟਰੀ ਮੰਚ ਸ਼ਹਿਰਾਂ ਨੂੰ ਇਕ-ਦੂਜੇ ਦੇ ਸਫ਼ਲ ਤਜਰਬਿਆਂ ਤੋਂ ਸਿੱਖਣ ਅਤੇ ਸ਼ਹਿਰੀ ਵਿਕਾਸ ਦੀਆਂ ਚੁਣੌਤੀਆਂ ਦੇ ਸਾਂਝੇ ਹੱਲ ਲੱਭਣ ਦਾ ਮੌਕਾ ਪ੍ਰਦਾਨ ਕਰਦੇ ਹਨ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਪਾਰਦਰਸ਼ੀ, ਜਵਾਬਦੇਹ ਅਤੇ ਨਾਗਰਿਕ-ਕੇਂਦਰਿਤ ਪ੍ਰਸ਼ਾਸਨ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਨਵੀਆਂ ਪਹਿਲਕਦਮੀਆਂ ਜਾਰੀ ਰੱਖੀਆਂ ਜਾਣਗੀਆਂ, ਜੋ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਸਾਫ਼-ਸੁਥਰੇ, ਹਰਿਆ-ਭਰਿਆ ਅਤੇ ਸਮਾਰਟ ਚੰਡੀਗੜ੍ਹ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਮਦਦਗਾਰ ਸਾਬਤ ਹੋਣ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰ ’ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ-ਉਦਯੋਗ ਮੰਤਰੀ
Ad Position 24
No active advertisement