05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਰਿਆਣਾ ਵਿਚ ਦੁੱਧ ਉਤਪਾਦਨ ਅਤੇ ਨਸਲ ਸੁਧਾਰ ਨੂੰ ਮਿਲੇਗੀ ਗਤੀ- ਰਾਣਾ

Ad Position 21
No active advertisement
ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਪਸ਼ੂ ਪਾਲਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਨਿਰੰਤਰ ਕੰਮ ਕਰ ਰਹੀ ਹੈ। ਸਰਕਾਰ ਦਾ ਮੁੱਖ ਟੀਚਾ ਸੂਬੇ ਵਿਚ ਦੁੱਧ ਉਤਪਾਦਨ ਨੂੰ ਵਧਾਉਣਾ ਤੇ ਪਸ਼ੂਧਨ ਦੀ ਨਸਲ ਸੁਧਾਰ ਦੇ ਕੰਮ ਨੂੰ ਤੇਜ਼ ਗਤੀ ਦੇਣਾ ਹੈ, ਤਾਂ ਜੋ ਪਸ਼ੂ ਪਾਲਕ ਵੱਧ ਤੋਂ ਵੱਧ ਦੁੱਧ ਉਤਪਾਦਨ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰ ਸਕਣ। ਹਰਿਆਣਾ ਸਿਵਲ ਸਕੱਤਰੇਤ ਵਿਚ ਅੱਜ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੀ ਉੱਚ ਪੱਧਰੀ ਖਰੀਦ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਕੈਬਨਿਟ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਇਹ ਗੱਲ ਕਹੀ। ਇਸ ਮੌਕੇ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਮੌਜੂਦ ਸਨ। ਮੀਟਿੰਗ ਵਿਚ ਪਸ਼ੂਧਨ ਦੇ ਆਨੁਵਾਂਸ਼ਿਕ ਸੁਧਾਰ ਲਈ ਇਕ ਵੱਡਾ ਫੈਸਲਾ ਲੈਂਦਿਆਂ, ਉੱਚ ਕੁਆਲਿਟੀ ਦੇ ਫਰੋਜ਼ਨ ਸੀਮਨ (ਵੀਰਜ) ਦੇ ਸੁਰੱਖਿਅਤ ਭੰਡਾਰਨ ਲਈ ਤਰਲ ਨਾਈਟ੍ਰੋਜਨ ਦੀ ਨਿਰਵਿਘਨ ਸਪਲਾਈ ਲਈ ਅਗਲੇ 2 ਸਾਲਾਂ ਲਈ ਰੇਟ ਕੰਟਰੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੇ ਅਨੁਸਾਰ ਤਰਲ ਨਾਈਟ੍ਰੋਜਨ ਦੀ ਸਮਾਂਬੱਧ ਸਪਲਾਈ ਯਕੀਨੀ ਬਣਾਈ ਜਾਵੇਗੀ।
ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਉੱਚ ਗੁਣਵੱਤਾ ਵਾਲੇ ਬੋਵਾਈਨ ਫਰੋਜ਼ਨ ਸੀਮਨ ਦੇ ਉਤਪਾਦਨ ਨੂੰ ਨਿਰੰਤਰ ਬਣਾਈ ਰੱਖਣਾ ਤੇ ਪਸ਼ੂਧਨ ਪ੍ਰਜਨਨ ਪ੍ਰੋਗਰਾਮਾਂ ਨੂੰ ਵਧੇਰੇ ਪ੍ਰਭਾਵੀ ਤੇ ਮਜ਼ਬੂਤ ਬਣਾਉਣਾ ਹੈ। ਤਰਲ ਨਾਈਟ੍ਰੋਜਨ ਦੀ ਨਿਰਵਿਘਨ ਉਪਲਬਧਤਾ ਨਾਲ ਸੂਬੇ ਵਿਚ ਨਕਲੀ ਗਰਭਧਾਰਨ ਪ੍ਰੋਗਰਾਮਾਂ ਨੂੰ ਗਤੀ ਮਿਲੇਗੀ। ਇਸਦਾ ਸਿੱਧਾ ਲਾਭ ਪੇਂਡੂ ਖੇਤਰਾਂ ਦੇ ਪਸ਼ੂ ਪਾਲਕਾਂ ਨੂੰ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਬਿਹਤਰ ਆਨੁਵਾਂਸ਼ਿਕ ਗੁਣਵੱਤਾ ਵਾਲੇ ਪਸ਼ੂਧਨ ਪ੍ਰਾਪਤ ਹੋਣਗੇ। ਇਸ ਮੌਕੇ ਪਸ਼ੂ ਪਾਲਣ ਤੇ ਡੇਅਰੀ ਦੇ ਪ੍ਰਧਾਨ ਸਕੱਤਰ ਵਿਜੇ ਸਿੰਘ ਦਾਹੀਆ, ਹਰਿਆਣਾ ਪਸ਼ੂਧਨ ਵਿਕਾਸ ਬੋਰਡ ਦੇ ਪ੍ਰਬੰਧ ਨਿਰਦੇਸ਼ਕ ਡਾ. ਵੀਰੇਂਦਰ ਸਿੰਘ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ-ਮੁੱਖ ਮੰਤਰੀ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24
No active advertisement