05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਰਾਮ ਸਿੰਘ ਬਰਾੜ )- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਤੇ ਮਜ਼ਬੂਤ ਬਣਾਉਣ ਲਈ ਕਈ ਪ੍ਰਭਾਵੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਪਸ਼ੂ-ਧਨ ਦੀ ਦੇਖਭਾਲ ਲਈ 820 ਈ-ਰਿਕਸ਼ਾ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਚੰਡੀਗੜ੍ਹ ਵਿਚ ਹਾਈ-ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਸਿੱਖਿਆ ਮੰਤਰੀ ਮਹਿਪਾਲ ਢਾਂਡਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਲੋਕ ਨਿਰਮਾਣ, ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ, ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਗੁਰੂਗ੍ਰਾਮ ਮੈਟਰੋਪੋਲੀਟਨ ਵਿਕਾਸ ਅਥਾਰਟੀ ਦੇ ਪਿੰਡ ਬਸਈ ਵਿਚ 100 ਐੱਮ. ਐੱਲ. ਡੀ. ਸਮਰੱਥਾ ਦਾ ਦੂਜਾ ਜਲਘਰ ਬਣਾਉਣ ਦੇ ਕੰਮ ਨੂੰ ਵੀ ਮਨਜ਼ੂਰੀ ਦਿੱਤੀ। ਇਸ ਦੇ ਨਿਰਮਾਣ ’ਤੇ ਲਗਪਗ 149 ਕਰੋੜ ਰੁਪਏ ਦੀ ਲਾਗਤ ਆਵੇਗੀ। ਮੀਟਿੰਗ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਐੱਫ. ਐੱਮ. ਡੀ. ਏ. ਅਤੇ ਜੀ.ਐਮ.ਡੀ.ਏ ਦੇ ਸਲਾਹਕਾਰ ਡੀ.ਐਸ. ਢੇਸੀ, ਪ੍ਰਧਾਨ ਸਕੱਤਰ ਪੰਕਜ ਯਾਦਵ, ਵਿਜੇ ਸਿੰਘ ਦਾਹੀਆ, ਜੀ. ਐੱਮ. ਡੀ. ਏ. ਦੇ ਸੀ. ਈ. ਓ. ਪੀ. ਸੀ. ਮੀਣਾ, ਮਹਾਨਿਦੇਸ਼ਕ ਸਪਲਾਈ ਅਤੇ ਡਿਸਪੋਜ਼ਲ ਪੰਕਜ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ ਵਲੋਂ ਪਦਮਸ੍ਰੀ ਹੰਸ ਰਾਜ ਹੰਸ, ਗੁਰਪ੍ਰੀਤ ਘੁੱਗੀ, ਮਾਨ ਮਰਾੜਾਂਵਾਲਾ, ਮੁਹੰਮਦ ਸਦੀਕ ਸਮੇ... ਅਗਲੀ ਖ਼ਬਰ ਹਰਿਆਣਾ ਵਿਚ ਦੁੱਧ ਉਤਪਾਦਨ ਅਤੇ ਨਸਲ ਸੁਧਾਰ ਨੂੰ ਮਿਲੇਗੀ ਗਤੀ- ਰਾਣਾ
Ad Position 24
No active advertisement