05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮਾਨ ਸਰਕਾਰ ਵਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ’ਤੇ 298 ਕਰੋੜ ਰੁਪਏ ਖ਼ਰਚ-ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਪਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਔਰਤਾਂ ’ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ ਤੇ ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੀਆਂ ਲੱਖਾਂ ਮਹਿਲਾ ਮੁਸਾਫ਼ਰਾਂ ਲਈ ਇਕ ਵੱਡਾ ਸਹਾਰਾ ਬਣੀ ਹੈ। ਉਨ੍ਹਾਂ ਕਿਹਾ ਕਿ ਸਫ਼ਰ ਨੂੰ ਸਸਤਾ ਅਤੇ ਸੁਖਾਲਾ ਬਣਾ ਕੇ ਇਸ ਉਪਰਾਲੇ ਨੇ ਔਰਤਾਂ ਵਿਚ ਵਧੇਰੇ ਆਤਮ-ਵਿਸ਼ਵਾਸ ਪੈਦਾ ਕੀਤਾ ਹੈ, ਜਿਸ ਨਾਲ ਉਹ ਨਵੇਂ ਰੁਜ਼ਗਾਰ ਦੇ ਮੌਕੇ ਤਲਾਸ਼ਣ ਅਤੇ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੇ ਯੋਗ ਹੋਈਆਂ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਮੁਫ਼ਤ ਸਫ਼ਰ ਸਹੂਲਤ ਸਰਕਾਰੀ ਬੱਸਾਂ ਵਿਚ ਉਪਲਬਧ ਹੈ, ਜੋ ਸੂਬੇ ਭਰ ਵਿਚ ਔਰਤਾਂ ਨੂੰ ਸੁਰੱਖਿਅਤ, ਭਰੋਸੇਮੰਦ ਅਤੇ ਸੁਵਿਧਾਜਨਕ ਜਨਤਕ ਟਰਾਂਸਪੋਰਟ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਗਤੀਸ਼ੀਲਤਾ ਸੁਤੰਤਰਤਾ ਅਤੇ ਆਰਥਿਕ ਭਾਗੀਦਾਰੀ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ ਹੈ। ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਜਿੱਥੇ ਹਰ ਔਰਤ ਸੁਰੱਖਿਅਤ ਸਫ਼ਰ ਕਰ ਸਕੇ, ਸਨਮਾਨਜਨਕ ਜੀਵਨ ਬਤੀਤ ਕਰ ਸਕੇ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਵਾਂਝੇ ਬੱਚਿਆਂ ਦੇ ਵਿਕਾਸ ਲਈ ਬਾਲ ਭਵਨਾਂ ’ਚ ਭਾਰਤ ਸਕਾਊਟਸ ਐਂਡ ਗਾਈਡਜ਼ ਗਤੀਵਿਧੀਆਂ ਸ਼ੁਰੂ ਕਰਨ ਦੀ ਪਹਿਲ ਸ਼ਲਾਘਾਯੋਗ-ਰ... ਅਗਲੀ ਖ਼ਬਰ ਨੀਰਜ ਕਾਂਸਲ ਦੀ ਜ਼ਮਾਨਤ ਅਰਜ਼ੀ ’ਤੇ ਐੱਮ. ਆਰ. ਆਈ. ਤੇ ਮੈਡੀਕਲ ਬੋਰਡ ਦੀ ਰਿਪੋਰਟ ਦੇ ਆਧਾਰ ’ਤੇ ਹੋਵੇਗਾ ਫ਼ੈਸਲਾ
Ad Position 24
No active advertisement