12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੇਪਰ ਲੀਕ ਮਾਮਲਾ : ਪੰਜਾਬ ਦੀ ਰਾਜਧਾਨੀ ਤੋਂ ਲੈ ਕੇ ਦੇਸ਼ ਦੀ ਰਾਜਧਾਨੀ ਤੱਕ ਕਾਂਗਰਸ ਦਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-07-2026
ਚੰਡੀਗੜ੍ਹ, 21 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੇਪਰ ਲੀਕ ਮਾਮਲੇ ਵਿਚ ਸੜਕਾਂ ’ਤੇ ਉਤਰੇ ਵਿਦਿਆਰਥੀਆਂ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਮਹਾਂ ਸੰਗਰਾਮ ਦਾ ਰੂਪ ਧਾਰਦਾ ਜਾ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਅੱਜ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ ਵਿਦਿਆਰਥੀਆਂ ਦੇ ਹੱਕ ਵਿਚ ਦੇਖਣ ਨੂੰ ਮਿਲਿਆ। ਇਸ ਮਾਮਲੇ ਵਿਚ ਵਿਦਿਆਰਥੀਆਂ ਦੇ ਹੱਕ ਵਿਚ ਉੱਤਰੀ ਕਾਂਗਰਸ ਨੇ ਜਿੱਥੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਉੱਥੇ ਪੰਜਾਬ ਕਾਂਗਰਸ ਅਤੇ ਚੰਡੀਗੜ੍ਹ ਕਾਂਗਰਸ ਵਲੋਂ ਵੀ ਇਸ ਮਾਮਲੇ ’ਚ ਲੈ ਕੇ ਕੇਂਦਰ ਸਰਕਾਰ ਖਿਲਾਫ ਹੱਲਾ ਬੋਲਿਆ ਗਿਆ। ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਵਲੋਂ ਲੋਕ ਭਵਨ ਮੂਹਰੇ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ। ਦੇਰ ਰਾਤ ਰਾਣਾ ਕੇ. ਪੀ. ਦੀ ਅਗਵਾਈ ਵਿਚ ਕਾਂਗਰਸ ਆਗੂ ਐੱਮ. ਐੱਲ. ਏ. ਹੋਸਟਲ ਨੇੜੇ ਇਕੱਠੇ ਹੋਏ ਅਤੇ ਲੋਕ ਭਵਨ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਬਹੁਤੇ ਆਗੂਆਂ ਨੂੰ ਨੇੜੇ ਹੀ ਬੈਰੀਕੇਡ ਲਾ ਕੇ ਰੋਕ ਲਿਆ ਤੇ ਹਿਰਾਸਤ ਵਿਚ ਲੈ ਲਿਆ। ਇਸ ਮਗਰੋਂ ਰਾਜ ਭਵਨ ਵੱਲ ਵਧਦੇ ਰਾਣਾ ਕੇ. ਪੀ. ਸਿੰਘ ਅਤੇ ਬਲਬੀਰ ਸਿੰਘ ਸਿੱਧੂ ਨੂੰ ਵੀ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲਿਆ ਅਤੇ ਸਾਰੇ ਕਾਂਗਰਸ ਆਗੂਆਂ ਨੂੰ ਸੈਕਟਰ ਤਿੰਨ ਦੇ ਥਾਣੇ ਲਿਜਾਇਆ ਗਿਆ, ਜਿੱਥੇ ਕਾਂਗਰਸ ਆਗੂਆਂ ਵੱਲੋਂ ਮੁੜ ਥਾਣੇ ਦੇ ਬਾਹਰ ਧਰਨਾ ਦੇ ਦਿੱਤਾ ਗਿਆ। ਇਸ ਮੌਕੇ ਰਾਣਾ ਕੇ. ਪੀ. ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਭਰ ਵਿਚ ਤਾਨਾਸ਼ਾਹੀ ਉੱਤੇ ਉਤਰ ਆਈ ਹੈ। ਪੇਪਰ ਲੀਕ ਮਾਮਲੇ ਵਿਚ ਆਪਣੀ ਆਵਾਜ਼ ਚੁੱਕ ਰਹੇ ਦੇਸ਼ ਦੇ ਬੱਚਿਆਂ ਉੱਤੇ ਪੁਲਿਸ ਅੱਤਿਆਚਾਰ ਕਰਾਉਣਾ ਭਾਜਪਾ ਦਾ ਚਿਹਰਾ ਨੰਗਾ ਕਰ ਗਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਰਵੱਈਆ ਭਾਜਪਾ ਵਲੋਂ ਸਾਡੇ ਦੇਸ਼ ਦੇ ਵਿਦਿਆਰਥੀਆਂ ਨਾਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਨੂੰ ਕੁਚਲਣ ਲਈ ਪੁਲਿਸ ਦਾ ਜ਼ਬਰ ਵਰਤਿਆ ਜਾ ਰਿਹਾ ਹੈ ਉਸ ਖਿਲਾਫ਼ ਕਾਂਗਰਸ ਸੜਕਾਂ ਤੋਂ ਲੈ ਕੇ ਸੰਸਦ ਤੱਕ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਨੇਤਾ ਰਾਹੁਲ ਗਾਂਧੀ ਸੰਸਦ ਵਿਚ ਅਤੇ ਸੰਸਦ ਤੋਂ ਬਾਹਰ ਦੇਸ਼ ਦੇ ਵਿਦਿਆਰਥੀਆਂ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਦਿੱਲੀ ਵਿਚ ਵੀ ਭਾਜਪਾ ਦੇ ਇਸ਼ਾਰੇ ਤੇ ਪੁਲਿਸ ਵਲੋਂ ਰਾਹੁਲ ਗਾਂਧੀ ਸਫ਼ਾ 5 ਦੀ ਬਾਕੀ
ਸਮੇਤ ਹੋਰ ਸੰਸਦ ਮੈਂਬਰਾਂ ਨੂੰ ਜਿਸ ਬੇਸ਼ਰਮੀ ਨਾਲ ਚੁੱਕਿਆ ਗਿਆ ਉਹ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਵੀ ਰਾਜ ਭਵਨ ਦੇ ਬਾਹਰ ਇਸੇ ਗੱਲ ਦਾ ਰੋਸ ਜਤਾਉਣ ਲਈ ਪੁੱਜੇ ਹਾਂ ਕਿ ਇਸ ਮਾਮਲੇ ਵਿਚ ਭਾਜਪਾ ਦੀ ਕੇਂਦਰ ਸਰਕਾਰ ਸਾਡੇ ਦੇਸ਼ ਦੇ ਬੱਚਿਆਂ ਨੂੰ ਇਨਸਾਫ ਦਿੰਦੇ ਹੋਏ ਜਿੱਥੇ ਉਨ੍ਹਾਂ ਤੇ ਦਰਜ ਕੀਤੇ ਪਰਚੇ ਰੱਦ ਕਰੇ ਉੱਥੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਕਾਂਗਰਸ ਆਗੂਆਂ ਨੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ।
ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਅਸ਼ਵਨੀ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਰੋਪੜ, ਅਜੇ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਐੱਸ. ਬੀ. ਐੱਸ. ਨਗਰ, ਕੇਵਲ ਕ੍ਰਿਸ਼ਨ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਮੁਹਾਲੀ, ਸੁਖਵਿੰਦਰ ਸੈਣੀ ਸਾਬਕਾ ਪ੍ਰਧਾਨ ਜ਼ਿਲ੍ਹਾਂ ਕਾਗਰਸ ਰੋਪੜ, ਯੂਥ ਕਾਂਗਰਸ ਦੇ ਉਪ ਪ੍ਰਧਾਨ ਕਰਨ ਢਿੱਲੋਂ, ਕਮਲਜੀਤ ਸਿੰਘ ਚਾਵਲਾ, ਜੇ. ਐੱਸ. ਧਨੋਆ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਵਰਕਰ ਤੇ ਅਹੁਦੇਦਾਰ ਵੀ ਹਾਜ਼ਰ ਸਨ।
ਚੰਡੀਗੜ੍ਹ ਕਾਂਗਰਸ ਵਲੋਂ ਵੀ ਰਾਜਧਾਨੀ ’ਚ ਜ਼ੋਰਦਾਰ ਪ੍ਰਦਰਸ਼ਨ : ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਕਮੇਟੀ ਨੇ ਸੈਕਟਰ-17 ਪਲਾਜ਼ਾ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਲੰਮੇ ਸਮੇਂ ਤੱਕ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੂਰੇ ਪਲਾਜ਼ਾ ਦਾ ਤਖਤੀਆਂ ਫੜਕੇ ਚੱਕਰ ਲਾਇਆ ਗਿਆ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਉਨ੍ਹਾਂ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਅੱਜ ਆਪਣੇ ਭਵਿੱਖ ਦੀ ਰੱਖਿਆ ਲਈ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੈ, ਪਰ ਭਾਜਪਾ ਦੀ ਅੰਨ੍ਹੀ-ਬੋਲੀ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਕੁਚਲਣ ਲਈ ਉਤਾਰੂ ਹੋਈ ਹੈ ।
Ad Position 22
No active advertisement
ਪਿਛਲੀ ਖ਼ਬਰ ਯੂ. ਟੀ. ਕਰਮਚਾਰੀਆਂ ਵਲੋਂ ਵਿਰੋਧ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਰਾਣੀਪੁਰ ਤੋਂ ਬੁਹਾਨੀ ਵਾਲੇ ਪੁਲ ਦਾ ਲੋਕਾਂ ਨੇ ਚਾਅ ਵੀ ਪੂਰਾ ਨਹੀਂ ਕੀਤਾ, ਨਵਾਂ ਪੁਲ ਬੈਠਣਾ ਵੀ ਸ਼ੁਰੂ ਹੋ ਗਿਆ
Ad Position 24