11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕਿਸਾਨਾਂ ਦਾ ਉਜਾੜਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 22-07-2026
ਐੱਸ. ਏ. ਐੱਸ. ਨਗਰ, 21 ਜੁਲਾਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਦੇ ਆਸ-ਪਾਸ ਦੇ 8 ਪਿੰਡਾਂ ਦੀ ਜ਼ਮੀਨ ਨੂੰ ਗਮਾਡਾ ਵਲੋਂ ਐਕਵਾਇਰ ਕਰਨ ਤੋਂ ਕਿਸਾਨ ਅਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਜ਼ਮੀਨ ਮਾਲਕਾਂ ਨੂੰ ਜਿਸ ਤਰੀਕੇ ਨਾਲ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ, ਉਹ ਬਹੁਤ ਹੀ ਨਿੰਦਣਯੋਗ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਜ਼ਮੀਨ ਕਿਸ ਮਕਸਦ ਲਈ ਐਕਵਾਇਰ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਪਹਿਲਾਂ ਐਕਵਾਇਰ ਕੀਤੀ ਗਈ ਜ਼ਮੀਨ ਦਾ ਅਜੇ ਤੱਕ ਨਾ ਤਾਂ ਯੋਜਨਾਬੱਧ ਵਿਕਾਸ ਹੋਇਆ ਹੈ ਅਤੇ ਨਾ ਹੀ ਉਸ ਸੰਬੰਧੀ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਗਏ ਹਨ। ਅਜਿਹੇ ਹਾਲਾਤਾਂ ‘ਚ ਹੋਰ 8 ਪਿੰਡਾਂ ਦੀ ਜ਼ਮੀਨ ਲੈ ਕੇ ਹਜ਼ਾਰਾਂ ਪਰਿਵਾਰਾਂ ਨੂੰ ਉਜਾੜਨ ਦਾ ਕੋਈ ਸਪੱਸ਼ਟ ਉਦੇਸ਼ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਮੀਨ ਐਕਵਾਇਰ ਕਰਨ ਤੋਂ ਪਹਿਲਾਂ ਕਿਸਾਨਾਂ ਦੀ ਸਹਿਮਤੀ ਲੈਣੀ ਚਾਹੀਦੀ ਸੀ ਅਤੇ ਜਾਰੀ ਕੀਤੇ ਗਏ ਐਵਾਰਡ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ ਅਤੇ ਪੁਲਿਸ-ਪ੍ਰਸ਼ਾਸਨ ਵਲੋਂ ਕੀਤੇ ਗਏ ਮਾੜੇ ਵਿਵਹਾਰ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗੀ ਜਾਵੇ। ਉਨ੍ਹਾਂ ਕਿਹਾ ਕਿ ਅਸਲ ‘ਚ ਸਰਕਾਰ ਵਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤ ‘ਚ ਨਹੀਂ ਹੈ ਅਤੇ ਇਸ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਤਰ੍ਹਾਂ ਦਾ ਧੱਕਾ ਅਤੇ ਬੇਇਨਸਾਫ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੁਝ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਤੋਂ ਵਾਂਝਾ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਲੋਕਤੰਤਰੀ ਢੰਗ ਨਾਲ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਮਾਰਟ ਸਿਟੀ ਵਿਚ ‘ਸੁਸਤ’ ਚੱਲ ਰਹੇ ਨਗਰ ਨਿਗਮ ਦੇ ਕਰੋੜਾਂ ਦੇ ਕਈ ਪ੍ਰਾਜੈਕਟ ਅਗਲੀ ਖ਼ਬਰ ਇੱਕੋ ਪੋਰਟਲ ’ਤੇ ਮਿਲਣਗੀਆਂ ਜ਼ਮੀਨ ਨਾਲ ਸੰਬੰਧਿਤ ਸੇਵਾਵਾਂ
Ad Position 24