03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਲਈ ਮੈਦਾਨ ’ਚ ਉਤਰੇ ਮੇਅਰ ਸੌਰਭ ਜੋਸ਼ੀ

Ad Position 21
No active advertisement
ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਬੁੱਧਵਾਰ ਨੂੰ ਨਿਗਮ ਅਧਿਕਾਰੀਆਂ ਨਾਲ ਵਾਰਡ ਨੰਬਰ 12 ਦੇ ਦੌਰੇ ‘ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੌਕੇ ‘ਤੇ ਨਿਰੀਖਣ ਕਰਨ ਦੇ ਨਾਲ-ਨਾਲ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ। ਬਾਅਦ ‘ਚ ਉਨ੍ਹਾਂ ਨੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਨਿਰੀਖਣ ਦੌਰਾਨ ਮੇਅਰ ਦੇ ਨਾਲ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ, ਇੰਜੀਨੀਅਰਿੰਗ ਵਿੰਗ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੇਅਰ ਨੇ ਵਾਰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੰਬਿਤ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰਾਜੈਕਟ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਤੇ ਪਾਰਦਰਸ਼ਤਾ ਦੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਮੇਅਰ ਸੌਰਭ ਜੋਸ਼ੀ ਨੇ ਦੌਰੇ ਦੌਰਾਨ ਇਲਾਕਾ ਨਿਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਵ ਸੁਣੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਆਪਸੀ ਤਾਲਮੇਲ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਮੇਅਰ ਨੇ ਮੁੱਖ ਇੰਜੀਨੀਅਰ ਸੰਜੇ ਅਰੋੜਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ ਵਿਚ ਵਾਰਡ ਪੱਧਰ ‘ਤੇ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰ ਵਿਕਾਸ ਕਾਰਜ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਜਾਂ ਬੇਲੋੜੀ ਦੇਰੀ ਦੀ ਗੁੰਜਾਇਸ਼ ਨਾ ਰਹੇ। ਮੇਅਰ ਨੇ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਆਧੁਨਿਕ, ਟਿਕਾਊ ਅਤੇ ਲੋਕ-ਕੇਂਦਰਿਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਨੌਜਵਾਨ ਵਿਦਿਆਰਥੀਆਂ ’ਤੇ ਢਾਹੇ ਤਸ਼ੱਦਦ ਦੇ ਵਿਰੋਧ ਵਿਚ ਵਿਦਿਆਰਥੀਆਂ ਨੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੀ ਕੋਸ਼ਿਸ਼ ਦੇ ਵਿਰੋਧ ’ਚ ਚੰਡੀਗੜ੍ਹ ਭਾਜਪਾ ਦਾ ਕਾਂਗਰਸ ਭਵਨ ਅੱਗੇ ਪ੍ਰਦਰਸ਼ਨ
Ad Position 24
No active advertisement