ਫਾਰਮੇਸੀ ਪ੍ਰੀਖਿਆ ਦੇ ਕਥਿਤ ਹਾਈਟੈਕ ਨਕਲ ਕਾਂਡ ਨੂੰ ਲੈ ਕੇ ਭਾਜਪਾ ਨੇ ਘੇਰੀ ਸਰਕਾਰ
ਅਜੀਤ ਡੈਸਕ
23-07-2026
ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)- ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਸਾਹਮਣੇ ਆਏ ਕਥਿਤ ਹਾਈਟੈਕ ਨਕਲ ਕਾਂਡ ਨੂੰ ਲੈ ਕੇ ਪੰਜਾਬ ਭਾਜਪਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਸ ਮਾਮਲੇ ਨੂੰ ਸੂਬੇ ਦੀ ਪ੍ਰੀਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਨ ਵਾਲਾ ਦੱਸਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਕੇ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਅਤੇ ਬਾਅਦ ਸਿੱਖਿਆ ਖੇਤਰ ’ਚ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਫਾਰਮੇਸੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਕਥਿਤ ਹਾਈਟੈਕ ਨਕਲ ਕਾਂਡ ਨੇ ਇਨ੍ਹਾਂ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਰਤੀ ਪ੍ਰੀਖਿਆਵਾਂ ਹੀ ਪਾਰਦਰਸ਼ੀ ਢੰਗ ਨਾਲ ਨਹੀਂ ਕਰਵਾਈਆਂ ਜਾ ਸਕਦੀਆਂ ਤਾਂ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵਿਆਂ ਦੀ ਕੋਈ ਭਰੋਸੇਯੋਗਤਾ ਨਹੀਂ ਰਹਿ ਜਾਂਦੀ। ਡਾ. ਸ਼ਰਮਾ ਨੇ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੂਜੇ ਸਫ਼ਾ 5 ਦੀ ਬਾਕੀ
ਰਾਜਾਂ ਵਿਚ ਪ੍ਰੀਖਿਆ ਧਾਂਦਲੀ ਦੇ ਮੁੱਦਿਆਂ ’ਤੇ ਸਿਆਸਤ ਕਰਦੀ ਹੈ, ਜਦਕਿ ਦੂਜੇ ਪਾਸੇ ਪੰਜਾਬ ਵਿਚ ਨੌਜਵਾਨਾਂ ਦੀਆਂ ਭਰਤੀ ਪ੍ਰੀਖਿਆਵਾਂ ਵਿਚ ਹੀ ਕਥਿਤ ਤੌਰ ’ਤੇ ਅਜਿਹੇ ਗੰਭੀਰ ਮਾਮਲੇ ਸਾਹਮਣੇ ਆ ਰਹੇ ਹਨ। ਡਾ. ਸੁਭਾਸ਼ ਸ਼ਰਮਾ ਨੇ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਇਸ ਨਕਲ ਕਾਂਡ ਵਿਚ ਸ਼ਾਮਲ ਹਰੇਕ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨੈਤਿਕ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਣਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।