03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

‘ਗੈਂਗਸਟਰਾਂ ’ਤੇ ਵਾਰ’ ਦਾ 183ਵਾਂ ਦਿਨ ਪੰਜਾਬ ਪੁਲਿਸ ਵਲੋਂ 718 ਥਾਈਂ ਛਾਪੇਮਾਰੀ, 446 ਕਾਬੂ

Ad Position 21
No active advertisement
ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 183ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 718 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।183ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 446 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,702 ਹੋ ਗਈਆਂ। ਇਸ ਤੋਂ ਇਲਾਵਾ 267 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 508ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 299 ਨਸ਼ੀਲੀਆਂ ਗੋਲੀਆਂ ਅਤੇ 4600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 508 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,372 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ’ਤੇ ਜ਼ੋਰ ਅਗਲੀ ਖ਼ਬਰ ਪੀ. ਜੀ. ਆਈ. ’ਚ ਅੰਤਰਰਾਸ਼ਟਰੀ ਨਰਸਿੰਗ ਲੀਡਰਸ਼ਿਪ ’ਤੇ ਪ੍ਰਬੰਧਨ ਪ੍ਰੋਗਰਾਮ ਦੀ ਹੋਈ ਸ਼ੁਰੂਆਤ
Ad Position 24
No active advertisement