03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਰੰਧਾਵਾ ਪਿੰਡ ਪੰਡਵਾਲਾ, ਖੇੜੀ, ਸੁੰਡਰਾਂ ਤੇ ਨਿੰਬੂਆਂ ਵਿਖੇ ਲੋਕਾਂ ਦੇ ਹੋਏ ਰੂ-ਬਰੂ

Ad Position 21
No active advertisement
ਅਜੀਤ ਡੈਸਕ 23-07-2026
ਡੇਰਾਬੱਸੀ, 22 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪੰਡਵਾਲਾ, ਖੇੜੀ, ਸੁੰਡਰਾਂ ਅਤੇ ਨਿੰਬੂਆਂ ਵਿਖੇ ਲੋਕ-ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਸੰਵਾਦ ਰਚਿਆ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਪੰਡਵਾਲਾ ਵਿਖੇ 11.50 ਲੱਖ ਰੁ. ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਟੇਡੀਅਮ ਅਤੇ ਓਪਨ ਜਿੰਮ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਸਹੂਲਤ ਪਿੰਡ ਦੇ ਨੌਜਵਾਨਾਂ ਅਤੇ ਵਸਨੀਕਾਂ ਨੂੰ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ‘ਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ‘ਚ ਸ਼ਾਮਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਡੇਰਾਬੱਸੀ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸੰਬੰਧਿਤ ਪਿੰਡਾਂ ਦੇ ਸਰਪੰਚ, ਪੰਚਾਇਤੀ ਨੁਮਾਇੰਦੇ, ਬਲਾਕ ਸੰਮਤੀ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ’ਚ ਬੂਟੇ ਲਗਾਏ
Ad Position 24
No active advertisement