02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 50 ਹਜ਼ਾਰ ਜੁਰਮਾਨੇ ਸਮੇਤ 20 ਸਾਲ ਦੀ ਸਖ਼ਤ ਕੈਦ

Ad Position 21
No active advertisement
ਅਜੀਤ ਡੈਸਕ 23-07-2026
ਪੰਚਕੂਲਾ, 22 ਜੁਲਾਈ (ਕਪਿਲ)-ਪੰਚਕੂਲਾ ਦੀ ਫਾਸਟ ਟਰੈਕ ਵਿਸ਼ੇਸ਼ ਪੋਕਸੋ ਅਦਾਲਤ ਨੇ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ’ਚ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਦੋਸ਼ੀ ਨੂੰ ਛੇ ਮਹੀਨੇ ਦੀ ਵਾਧੂ ਸਧਾਰਨ ਕੈਦ ਵੀ ਕੱਟਣੀ ਪਵੇਗੀ। ਇਹ ਮਾਮਲਾ ਸਾਲ 2024 ’ਚ ਕਾਲਕਾ ਥਾਣੇ ’ਚ ਦਰਜ ਹੋਇਆ ਸੀ। ਇਸ ਸੰਬੰਧੀ ਡੀ. ਸੀ. ਪੀ. ਅਦਿਤੀ ਸਿੰਘ ਨੇ ਦੱਸਿਆ ਕਿ 12 ਅਪ੍ਰੈਲ 2024 ਨੂੰ ਇਕ ਮਹਿਲਾ ਨੇ ਆਪਣੀ 16 ਸਾਲਾ ਧੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਤੇ ਪੁਲਿਸ ਨੇ ਤੁਰੰਤ ਧਾਰਾ 365 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ 28 ਮਈ 2024 ਨੂੰ ਨਾਬਾਲਗ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਤੋਂ ਬਾਅਦ ਪੀੜਤਾ ਦੇ ਬਿਆਨਾਂ, ਮੈਡੀਕਲ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ’ਤੇ ਕੇਸ ’ਚ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਸ਼ਾਮਿਲ ਕੀਤੀਆਂ ਗਈਆਂ। ਜਾਂਚ ਦੌਰਾਨ ਪੁਲਿਸ ਨੇ ਪੀੜਤਾ ਦੇ ਧਾਰਾ 164 ਸੀ. ਆਰ. ਪੀ. ਸੀ. ਤਹਿਤ ਬਿਆਨ ਦਰਜ ਕਰਵਾਏ, ਮੈਡੀਕਲ ਅਤੇ ਫੋਰੈਂਸਿਕ ਸਬੂਤ ਇਕੱਠੇ ਕੀਤੇ ਅਤੇ ਸਕੂਲ ਰਿਕਾਰਡ ਰਾਹੀਂ ਉਮਰ ਸਾਬਿਤ ਕਰਕੇ ਅਦਾਲਤ ’ਚ ਮਜ਼ਬੂਤ ਪੈਰਵੀ ਕੀਤੀ। ਉਨ੍ਹਾਂ ਦੱਸਿਆ ਕਿ ਵਿਗਿਆਨਕ ਅਤੇ ਦਸਤਾਵੇਜ਼ੀ ਸਬੂਤਾਂ ਦੇ ਆਧਾਰ ’ਤੇ ਅਦਾਲਤ ਨੇ ਦੋਸ਼ੀ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ।
Ad Position 22
No active advertisement
ਪਿਛਲੀ ਖ਼ਬਰ ‘ਮਾਈ ਭਾਰਤ’ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਚਿੱਕੜ ਤੇ ਪਾਣੀ ਨਾਲ ਭਰੀ ਮੁਬਾਰਕਪੁਰ-ਰਾਮਗੜ੍ਹ ਸੜਕ ਨੇ ਲੋਕਾਂ ਦੀ ਵਧਾਈ ਮੁਸੀਬਤ
Ad Position 24
No active advertisement