02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਗਰ ਕੌਂਸਲ ਨੇ ਲੋਹਗੜ੍ਹ ਦੇ ਸਿਗਮਾ ਸਿਟੀ ਚੌਕ ਤੋਂ ਨਾਜਾਇਜ਼ ਕਬਜ਼ੇ ਹਟਾਏ

Ad Position 21
No active advertisement
ਅਜੀਤ ਡੈਸਕ 23-07-2026
ਜ਼ੀਰਕਪੁਰ, 22 ਜੁਲਾਈ (ਮਨਿੰਦਰ ਸਿੰਘ)-ਨਗਰ ਕੌਂਸਲ ਜ਼ੀਰਕਪੁਰ ਵਲੋਂ ਮੰਗਲਵਾਰ ਨੂੰ ਲੋਹਗੜ੍ਹ ਦੇ ਸਿਗਮਾ ਸਿਟੀ ਚੌਕ ’ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਸੜਕ ਕਿਨਾਰੇ ਗੈਰ-ਕਾਨੂੰਨੀ ਤੌਰ ’ਤੇ ਲਗਾਏ ਸਟਾਲਾਂ ਤੇ ਰੇਹੜੀਆਂ ਨੂੰ ਹਟਾਇਆ ਗਿਆ। ਇਸ ਦੌਰਾਨ ਕੌਂਸਲ ਦੀ ਟੀਮ ਨੇ ਮੁੱਖ ਸੜਕ ਅਤੇ ਚੌਕ ਦੇ ਆਲੇ-ਦੁਆਲੇ ਅਸਥਾਈ ਕਬਜ਼ੇ ਹਟਾਏ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ। ਨਗਰ ਕੌਂਸਲ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਪਹਿਲਾਂ ਫੇਰੀ ਵਾਲਿਆਂ ਨੂੰ ਆਪਣਾ ਸਾਮਾਨ ਖ਼ੁਦ ਹਟਾਉਣ ਲਈ ਕਿਹਾ ਸੀ ਅਤੇ ਜਿਹੜੇ ਲੋਕਾਂ ਨੇ ਨਗਰ ਕੌਂਸਲ ਦੇ ਕਹਿਣ ’ਤੇ ਕਬਜ਼ੇ ਨਹੀਂ ਹਟਾਏ, ਉਥੇ ਟੀਮ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸੜਕ ਤੋਂ ਹਟਾ ਦਿੱਤਾ। ਇਸ ਬਾਬਤ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਗਮਾ ਸਿਟੀ ਚੌਕ ਤੇ ਆਲੇ-ਦੁਆਲੇ ਸੜਕ ਕਿਨਾਰੇ ਵਿਕਰੇਤਾਵਾਂ ਦੀ ਮੌਜੂਦਗੀ ਕੁਝ ਸਮੇਂ ਤੋਂ ਆਵਾਜਾਈ ’ਚ ਵਿਘਨ ਪਾ ਰਹੀ ਸੀ, ਜਿਸ ਦੀਆਂ ਸਥਾਨਕ ਲੋਕਾਂ ਵਲੋਂ ਕਈ ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਰੇਹੜੀ ਫੜ੍ਹੀ ਵਾਲਿਆਂ ਨੂੰ ਸਪੱਸ਼ਟ ਤੌਰ ’ਤੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਭਵਿੱਖ ’ਚ ਜਨਤਕ ਸੜਕਾਂ ਅਤੇ ਚੌਰਾਹਿਆਂ ’ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇਕਰ ਮੁੜ ਕਬਜ਼ੇ ਹੁੰਦੇ ਹਨ ਤਾਂ ਨਿਯਮਾਂ ਅਨੁਸਾਰ ਸਾਮਾਨ ਜ਼ਬਤ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਮੌਕੇ ਸਥਾਨਕ ਨਿਵਾਸੀਆਂ ਨੇ ਵੀ ਇਸ ਕਾਰਵਾਈ ਦਾ ਸਵਾਗਤ ਕਰਦੇ ਹੋਏ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਕਾਰਵਾਈ ਨੂੰ ਸਿਰਫ਼ ਇਕ ਦਿਨ ਤੱਕ ਸੀਮਤ ਰੱਖਣ ਦੀ ਬਜਾਏ ਨਿਯਮਿਤ ਮੁਹਿੰਮਾਂ ਤਹਿਤ ਚਲਾਇਆ ਜਾਵੇ ਤਾਂ ਜੋ ਮੁੜ ਕਬਜ਼ੇ ਦੀ ਸਥਿਤੀ ਪੈਦਾ ਨਾ ਹੋਵੇ ਅਤੇ ਸ਼ਹਿਰ ਦੀ ਆਵਾਜਾਈ ਵਿਵਸਥਾ ਸੁਚਾਰੂ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ-ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਦੇ ਲਾਗੂਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ... ਅਗਲੀ ਖ਼ਬਰ ਸੀ. ਆਈ. ਏ. ਸਟਾਫ਼ ਖਰੜ ਵਲੋਂ ਪਿਸਤੌਲ ਤੇ 3 ਜ਼ਿੰਦਾ ਰੌਂਦਾਂ ਸਮੇਤ ਦੋ ਮੁਲਜ਼ਮ ਕਾਬੂ
Ad Position 24
No active advertisement