02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਕਸਿਤ ਭਾਰਤ-ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਦੇ ਲਾਗੂਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਗ੍ਰਾਮ ਸਭਾਵਾਂ ਸੱਦੀਆਂ

Ad Position 21
No active advertisement
ਅਜੀਤ ਡੈਸਕ 23-07-2026
ਐੱਸ. ਏ. ਐੱਸ. ਨਗਰ, 22 ਜੁਲਾਈ (ਪ੍ਰੋ. ਅਵਤਾਰ ਸਿੰਘ)-ਵਿਕਸਿਤ ਭਾਰਤ-ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਗ੍ਰਾਮ ਸਭਾਵਾਂ ਸੱਦੀਆਂ ਗਈਆਂ। ਇਸ ਦੌਰਾਨ ਗ੍ਰਾਮ ਪੰਚਾਇਤਾਂ ਨੂੰ ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਤੇ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਇਸੇ ਲੜੀ ਤਹਿਤ ਪਿੰਡ ਮੌਜਪੁਰ ਵਿਖੇ ਸੱਦੀ ਗਈ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਗ੍ਰਾਮ ਰੁਜ਼ਗਾਰ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਸਰਕਾਰ ਵਲੋਂ ਨਵੇਂ ਜੌਬ ਕਾਰਡ ਬਣਾਉਣ, ਮਸਟਰ ਰੋਲ ਜਾਰੀ ਕਰਨ ਅਤੇ ਸਕੀਮ ਨਾਲ ਸੰਬੰਧਿਤ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ ਸਕੀਮਾਂ ਦੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਮੇਟਾਂ ਅਤੇ ਮਗਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਸ਼ੁਰੂ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਸਟਰ ਰੋਲ ਬਿਨਾਂ ਦੇਰੀ ਤੋਂ ਜਾਰੀ ਕੀਤੇ ਜਾਣ ਅਤੇ ਮੇਟਾਂ ਰਾਹੀਂ ਸਾਰੇ ਮਜ਼ਦੂਰਾਂ ਦੀ ਹਾਜ਼ਰੀ ਦਾ ਸਹੀ ਢੰਗ ਨਾਲ ਲਗਾ ਕੇ ਇਸਨੂੰ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਏ. ਡੀ. ਸੀ. ਨੇ ਕਿਹਾ ਕਿ ਹਰ ਪਿੰਡ ‘ਚ ਘੱਟੋ-ਘੱਟ ਦੋ ਕੰਮਾਂ ਨਾਲ ਸ਼ੁਰੂਆਤ ਕਰਦਿਆਂ ਘੱਟੋ-ਘੱਟ 20 ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ, ਸੰਬੰਧਿਤ ਵਿਭਾਗਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਯੋਗ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਏ. ਡੀ. ਸੀ. ਦੇ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਬੀਰ ਕੌਰ ਬਰਾੜ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੁਹਾਲੀ ਧਨਵੰਤ ਸਿੰਘ, ਗ੍ਰਾਮ ਪੰਚਾਇਤ ਸਰਪੰਚ ਸੰਦੀਪ ਕੌਰ, ਸਮੂਹ ਪੰਚਾਇਤ ਮੈਂਬਰ, ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਨਗਰ ਕੌਂਸਲ ਨੇ ਲੋਹਗੜ੍ਹ ਦੇ ਸਿਗਮਾ ਸਿਟੀ ਚੌਕ ਤੋਂ ਨਾਜਾਇਜ਼ ਕਬਜ਼ੇ ਹਟਾਏ
Ad Position 24
No active advertisement