06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਚੰਡੀਗੜ੍ਹ ਨੂੰ ਨਸ਼ਾ-ਮੁਕਤ ਬਣਾਉਣ ਲਈ ਪ੍ਰਸ਼ਾਸਨ ਐਕਸ਼ਨ ਮੋਡ ’ਚ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸੌਂਪੀ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 24-07-2026
ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਨੂੰ ਨਸ਼ਾ-ਮੁਕਤ ਬਣਾਉਣ ਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਚੰਡੀਗੜ੍ਹ ਪ੍ਰਸ਼ਾਸਨ ਨੇ ਕਦਮ ਤੇਜ਼ ਕਰ ਦਿੱਤੇ ਹਨ। ਇਸੇ ਕੜੀ ਤਹਿਤ ਯੂ .ਟੀ. ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਵੀਰਵਾਰ ਨੂੰ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਦਿਆਂ ਅਗਸਤ ਦੇ ਪਹਿਲੇ ਹਫ਼ਤੇ ਤੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਨੂੰ ਵਿਆਪਕ ਪੱਧਰ ‘ਤੇ ਚਲਾਉਣ, ਚੰਡੀਗੜ੍ਹ ਸਟਾਰਟਅੱਪ ਨੀਤੀ-2025 ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਬੋਰਡਾਂ, ਨਿਗਮਾਂ ਤੇ ਸੁਸਾਇਟੀਆਂ ਦੇ ਵਿੱਤੀ ਅਤੇ ਪ੍ਰਸ਼ਾਸਨਿਕ ਪ੍ਰਬੰਧ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਣ ਵਾਲੇ ਸਾਰੇ ਨਿਗਮਾਂ, ਬੋਰਡਾਂ ਅਤੇ ਸੁਸਾਇਟੀਆਂ ਦੇ ਖਾਤਿਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਅਤੇ ਉਨ੍ਹਾਂ ਦਾ ਰਿਕਾਰਡ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਾਂਭਿਆ ਜਾਵੇ। ਨਸ਼ਿਆਂ ਵਿਰੁੱਧ ਲੜਾਈ ਨੂੰ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਦੱਸਦਿਆਂ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਸਾਰੇ ਵਿਭਾਗਾਂ ਨੂੰ ਅਗਸਤ ਦੇ ਪਹਿਲੇ ਹਫ਼ਤੇ ਤੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਵਿਚ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਚੰਡੀਗੜ੍ਹ ਸਟਾਰਟਅੱਪ ਨੀਤੀ-2025 ਦੇ ਲਾਗੂਕਰਨ ਦੀ ਪ੍ਰਗਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।ਮੁੱਖ ਸਕੱਤਰ ਨੇ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਟਾਰਟਅੱਪ ਨੀਤੀ ਬਾਰੇ ਵੱਧ ਤੋਂ ਵੱਧ ਨੌਜਵਾਨਾਂ, ਉੱਦਮੀਆਂ ਅਤੇ ਇਨਕਿਊਬੇਟਰਾਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ, ਵਰਕਸ਼ਾਪਾਂ ਅਤੇ ਸੈਂਸੀਟਾਈਜ਼ੇਸ਼ਨ ਪ੍ਰੋਗਰਾਮ ਉਲੀਕੇ ਜਾਣ। ਉਨ੍ਹਾਂ ਕਿਹਾ ਕਿ ਯੋਗ ਸਟਾਰਟਅੱਪਾਂ ਨੂੰ ਇਸ ਨੀਤੀ ਦਾ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ, ਜਿਸ ਨਾਲ ਚੰਡੀਗੜ੍ਹ ਵਿਚ ਨਵੀਨਤਾ, ਉੱਦਮਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸਮੀਖਿਆ ਮੀਟਿੰਗ ‘ਚ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਦੀਪਰਵਾ ਲਾਕੜਾ, ਸਕੱਤਰ ਇੰਜੀਨੀਅਰਿੰਗ ਪ੍ਰੇਰਣਾ ਪੁਰੀ, ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਮੁੱਖ ਜੰਗਲਾਤ ਸੰਭਾਲਕ ਸੋਰਭ ਕੁਮਾਰ, ਸਕੱਤਰ ਪਰਸੋਨਲ ਸਵਪਨਿਲ ਐਮ. ਨਾਇਕ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਸਕੱਤਰ ਸਮਾਜਿਕ ਭਲਾਈ ਹਰਪ੍ਰੀਤ ਸਿੰਘ ਸੂਦਨ, ਸਿਟਕੋ ਦੇ ਪ੍ਰਬੰਧ ਨਿਰਦੇਸ਼ਕ ਆਬਿਦ ਸਈਦ, ਸਕੱਤਰ ਖੁਰਾਕ ਤੇ ਸਪਲਾਈ ਮੰਸੂਰ ਮੁਹੰਮਦ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰਾਜੀਵ ਰੰਜਨ ਸਿੰਘ, ਐਸ.ਪੀ. ਮਨਜੀਤ ਸਿੰਘ ਸ਼ਿਓਰਾਨ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਿਰਦੇਸ਼ਕ ਰਾਜੀਵ ਤਿਵਾੜੀ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ-ਵਾਹਨ ਚਾਰਜਿੰਗ ਗੰਨ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਤੇ ਪਲਾਜ਼ਾ ਸੈਕਟਰ 17 ’ਚ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਵਿਰੁੱਧ ਕੀਤਾ ਜ਼ੋਰਦਾਰ ਪ੍ਰਦਰਸ਼ਨ
Ad Position 24
No active advertisement