05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਰਾਸ਼ਟਰੀ ਝੰਡਾ ਅੰਗੀਕਾਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-07-2026
ਚੰਡੀਗੜ੍ਹ, 23 ਜੁਲਾਈ (ਅ. ਬ.)- ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਡੇਰਾ ਬੱਸੀ ਵਿਖੇ ਰਾਸ਼ਟਰੀ ਝੰਡਾ ਅੰਗੀਕਾਰ ਦਿਵਸ ਉਤਸ਼ਾਹ ਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ, ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਸਟਾਫ਼ ਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਰਾਸ਼ਟਰੀ ਤਿਰੰਗੇ ਨੂੰ ਸ਼ਰਧਾ ਸਹਿਤ ਨਮਨ ਕੀਤਾ। ਕਾਰਜਕ੍ਰਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਅੰਗੀਕਾਰ ਦਿਵਸ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦੇਣ ਨਾਲ ਹੋਈ। ਇਸ ਤੋਂ ਬਾਅਦ ਸਾਰੇ ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਰਾਸ਼ਟਰੀ ਗਾਨ ਗਾਇਆ ਤੇ ਰਾਸ਼ਟਰੀ ਝੰਡੇ ਨੂੰ ਸਨਮਾਨ ਭੇਟ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਤੇ ਸੰਪ੍ਰਭੁਤਾ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਚੇਅਰਮੈਨ ਕਨਵਲਜੀਤ ਸਿੰਘ ਨੇ ਕਿਹਾ ਕਿ ਰਾਸ਼ਟਰੀ ਝੰਡਾ ਸਿਰਫ਼ ਇੱਕ ਕੱਪੜੇ ਦਾ ਟੁਕੜਾ ਨਹੀਂ, ਸਗੋਂ ਦੇਸ਼ ਦੇ ਸ਼ਹੀਦਾਂ ਦੇ ਬਲਿਦਾਨ, ਸੰਘਰਸ਼ ਅਤੇ ਦੇਸ਼ ਦੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ਭਗਤੀ, ਅਨੁਸ਼ਾਸਨ ਅਤੇ ਏਕਤਾ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ। ਡਾਇਰੈਕਟਰ ਡਾ. ਦਮਨਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਸ਼ਟਰੀ ਝੰਡਾ ਅੰਗੀਕਾਰ ਦਿਵਸ ਹਰ ਨਾਗਰਿਕ ਨੂੰ ਸੰਵਿਧਾਨ ਦਾ ਸਤਿਕਾਰ ਕਰਨ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ਬਣਾਉਣ ਅਤੇ ਦੇਸ਼ ਦੀ ਤਰੱਕੀ ਲਈ ਸਮਰਪਿਤ ਹੋ ਕੇ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਤੇ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਮੁੱਖ ਪ੍ਰਸ਼ਾਸਕ ਪ੍ਰੋ. ਰਸ਼ਪਾਲ ਸਿੰਘ ਨੇ ਕਿਹਾ ਕਿ ਰਾਸ਼ਟਰੀ ਝੰਡੇ ਦਾ ਅਸਲ ਸਨਮਾਨ ਉਦੋਂ ਹੀ ਹੈ ਜਦੋਂ ਅਸੀਂ ਇਮਾਨਦਾਰੀ, ਅਨੁਸ਼ਾਸਨ, ਫ਼ਰਜ਼ ਨਿਭਾਉਣ ਦੀ ਭਾਵਨਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਹਾਂ।
Ad Position 22
No active advertisement
ਪਿਛਲੀ ਖ਼ਬਰ ਬਰਸਾਤ ਦੇ ਮੌਸਮ ਦੌਰਾਨ ਪੇਟ ਦੇ ਇਨਫੈਕਸ਼ਨ ਦੇ ਵੱਧਣ ਦਾ ਖਤਰਾ- ਡਾ. ਅਰਵਿੰਦ ਸਾਹਨੀ ਅਗਲੀ ਖ਼ਬਰ ਯੂ. ਟੀ. ਵਿੱਤ ਸਕੱਤਰ ਨੇ ਆਈ. ਆਈ. ਟੀ., ਜੇ. ਈ. ਈ. ਤੇ ਨੀਟ ਉਮੀਦਵਾਰਾਂ ਲਈ ਤ੍ਰਿਗਿਯਾ ਥ੍ਰਾਈਵ-2026 ਸਕਾਲਰਸਿ਼ਪ ਪ੍ਰੀ...
Ad Position 24
No active advertisement