05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਜਾਰੀ-ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 24-07-2026
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)- ਸੂਬੇ ਦੇ ਆਰਥਿਕ ਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨਸਾਫ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਦੇ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਪਹੁੰਚਿਆ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਵਿਚ ਕੋਈ ਵੀ ਯੋਗ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਆਏ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਹਰੇਕ ਲੋੜਵੰਦ ਵਿਅਕਤੀ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚ ਸਕੇ।
Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਸਿੰਘ ਬਨਵੈਤ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੂੰ ਆਪਣੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ ਕੀਤੀਆਂ ਭੇਟ ਅਗਲੀ ਖ਼ਬਰ ਬਰਸਾਤ ਦੇ ਮੌਸਮ ਦੌਰਾਨ ਪੇਟ ਦੇ ਇਨਫੈਕਸ਼ਨ ਦੇ ਵੱਧਣ ਦਾ ਖਤਰਾ- ਡਾ. ਅਰਵਿੰਦ ਸਾਹਨੀ
Ad Position 24
No active advertisement