05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੇ ਐੱਸ. ਆਈ. ਆਰ. ਮੁਹਿੰਮ ਤਹਿਤ ਗਣਨਾ ਫਾਰਮ ਭਰੇ

Ad Position 21
No active advertisement
ਅਜੀਤ ਡੈਸਕ 24-07-2026
ਐੱਸ. ਏ. ਐੱਸ. ਨਗਰ, 23 ਜੁਲਾਈ (ਪ੍ਰੋ. ਅਵਤਾਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.)-2026 ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵਲੋਂ ਵੋਟਰਾਂ ਨੂੰ ਗਣਨਾ ਫਾਰਮ ਭਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬੀ ਫ਼ਿਲਮ ਅਤੇ ਕਾਮੇਡੀ ਜਗਤ ਦੇ ਪ੍ਰਸਿੱਧ ਅਦਾਕਾਰ ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਆਪਣੇ ਗਣਨਾ ਫਾਰਮ ਭਰ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ‘ਚ ਬਣਦਾ ਯੋਗਦਾਨ ਪਾਇਆ। ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਸਵੀਪ ਟੀਮ ਨੇ ਮਰਹੂਮ ਜਸਵਿੰਦਰ ਭੱਲਾ ਦੀ ਪਤਨੀ ਪਰਮਜੀਤ ਕੌਰ ਭੱਲਾ ਅਤੇ ਉਨ੍ਹਾਂ ਦੇ ਪੁੱਤਰ ਪੰਜਾਬੀ ਅਦਾਕਾਰ ਪੁਖਰਾਜ ਭੱਲਾ ਦੇ ਗਣਨਾ ਫਾਰਮ ਭਰਵਾਏ। ਇਸ ਮੌਕੇ ਪ੍ਰੋ. ਅੰਟਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਭਾਰਤ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਗਣਨਾ ਫਾਰਮ ਸਮੇਂ ਸਿਰ ਭਰ ਕੇ ਸਹੀ ਅਤੇ ਸ਼ੁੱਧ ਵੋਟਰ ਸੂਚੀਆਂ ਦੀ ਤਿਆਰੀ ‘ਚ ਸਹਿਯੋਗ ਦੇਣ। ਇਸ ਮੌਕੇ ਮੁਹਾਲੀ ਦੇ ਚੋਣ ਕਾਨੂੰਨਗੋ ਵਰੁਣ ਕੁਮਾਰ ਸਮੇਤ ਸਵੀਪ ਟੀਮ ਦੇ ਮੈਂਬਰ ਹਿਮਾਨੀ ਤੇ ਨੀਤੂ ਗੁਪਤਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਸਫ਼ਾਈ ਅਪਣਾਓ-ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਮਾਪਿਆਂ ਨੂੰ ਧੀਆਂ ਦੀ ਤੰਦਰੁਸਤੀ ਲਈ ਐੱਚ. ਪੀ. ਵੀ. ਟੀਕਾਕਰਨ ਕਰਵਾਉਣ ਦੀ ਅਪੀਲ
Ad Position 24
No active advertisement