05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੋਹਿੰਦਰ ਭਗਤ ਵਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।ਇਸ ਮੌਕੇ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚ 1 ਕਰੋੜ 40 ਲੱਖ ਬੂਟੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ-ਮੁੱਖ ਮੰਤਰੀ ਅਗਲੀ ਖ਼ਬਰ ਸੇਂਟ ਸੋਲਜਰ ਫੁੱਟਬਾਲ ਟਰਾਫੀ ਸੇਂਟ ਜੌਹਨਜ਼ ਹਾਈ ਸਕੂਲ 26 ਨੇ ਜਿੱਤੀ
Ad Position 24
No active advertisement