05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਈ. ਟੀ. ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ-ਗੌਰਵ ਗੌਤਮ

Ad Position 21
No active advertisement
ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਯੁਵਾ ਸਸ਼ਕਤੀਕਰਨ ਤੇ ਉੱਦਮਤਾ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟੀਚਾ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾਪੂਰਣ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਨੌਜਵਾਨ ਦੇਸ਼ ਦੀਆਂ ਮੋਹਰੀ ਤੇ ਪ੍ਰਤਿਸ਼ਠਤ ਉਦਯੋਗਿਕ ਕੰਪਨੀਆਂ ਦੀਆਂ ਲੋੜਾਂ ਅਨੁਸਾਰ ਤਿਆਰ ਹੋ ਕੇ ਉਨ੍ਹਾਂ ਨਾਲ ਜੁੜ ਸਕਣ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਸੂਬੇ ਦੀਆਂ ਆਈ.ਟੀ.ਆਈ. ਵਿੱਚ ਅੱਤਆਧੁਨਿਕ ਮਸ਼ੀਨਰੀ ਤੇ ਨਵੇਂ ਉਪਕਰਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਉਦਯੋਗਾਂ ਦੀ ਮੌਜੂਦਾ ਮੰਗ ਅਨੁਸਾਰ ਆਧੁਨਿਕ ਵਿਧੀਆਂ ਵਿਚ ਪੂਰੀ ਤਰ੍ਹਾਂ ਨਿਪੁੰਨ ਬਣਾਇਆ ਜਾ ਸਕੇ। ਹਰਿਆਣਾ ਸਿਵਲ ਸਕੱਤਰੇਤ ਵਿੱਚ ਹੁਨਰ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀ ਉੱਚ ਪੱਧਰੀ ਖਰੀਦ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਰਾਜ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਆਈ.ਟੀ.ਆਈ. ਵਿੱਚ ਸਿਖਲਾਈ ਦੇ ਗੁਣਵੱਤਾ ਨੂੰ ਹੋਰ ਸੁਧਾਰਨ ਅਤੇ ਨਵੇਂ ਜ਼ਮਾਨੇ ਦੇ ਤਕਨੀਕੀ ਸਾਧਨਾਂ ਨੂੰ ਜਲਦੀ ਤੋਂ ਜਲਦੀ ਉਪਲਬਧ ਕਰਵਾਉਣ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਵਿਚ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜੀਵ ਰੰਜਨ, ਕੌਸ਼ਲ ਨਿਗਮ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਸਿਤੇਂਦਰ ਦੂਹਨ ਅਤੇ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟ੍ਰੀਟੇਡ ਪਾਣੀ ਦੀ ਵਿਗਿਆਨਕ ਤੇ ਯੋਜਨਾਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਯੂ. ਆਈ. ਈ. ਟੀ. ਦੇ ਸੰਸਥਾਪਕ ਡਾਇਰੈਕਟਰ ਪ੍ਰੋ. ਬਲਵਿੰਦਰ ਸਿੰਘ ਸੋਹੀ ਦੀ ਯਾਦ ’ਚ ਲਾਇਬ੍ਰੇਰੀ ਦਾ ਕੀਤਾ ਉਦਘਾਟਨ
Ad Position 24
No active advertisement