02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੇ ਹੱਕ ਵਿਚ ਮੋਮਬੱਤੀ ਮਾਰਚ

Ad Position 21
No active advertisement
ਅਜੀਤ ਡੈਸਕ 26-07-2026
ਚੰਡੀਗੜ੍ਹ, 25 ਜੁਲਾਈ (ਸੁਖਵਿੰਦਰ ਸਿੰਘ ਸ਼ਾਨ) - ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਵਿਦਿਆਰਥੀਆਂ ਦੇ ਸੰਘਰਸ਼ ਦੇ ਸਮਰਥਨ ਵਿਚ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਸ਼ਨੀਵਾਰ ਨੂੰ ਸੈਕਟਰ-47 ਵਿਚ ਮੋਮਬੱਤੀ ਮਾਰਚ ਕੱਢਿਆ ਗਿਆ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਇਸ ਮਾਰਚ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਦੀ ਜਿੱਤ ਦਾ ਜਸ਼ਨ ਮਨਾਇਆ। ਇਸ ਮੋਮਬੱਤੀ ਮਾਰਚ ਦੀ ਅਗਵਾਈ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ, ਗੁਰਪ੍ਰੀਤ ਕੌਰ, ਲਲਿਤ ਮੋਹਨ, ਮੇਘਾ ਅਤੇ ਤੁਸ਼ਾਰ ਸਮੇਤ ਪਾਰਟੀ ਦੇ ਕੌਂਸਲਰ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ। ਇਸ ਮੌਕੇ ਜਸਬੀਰ ਸਿੰਘ ਲਾਡੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ’ਤੇ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ਲਈ ਬੇਹੱਦ ਸ਼ਰਮਨਾਕ ਹੈ। ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਸਵਾਲਾਂ ਦਾ ਜਵਾਬ ਦਮਨ ਨਾਲ ਨਹੀਂ, ਸਗੋਂ ਗੱਲਬਾਤ ਅਤੇ ਜਵਾਬਦੇਹੀ ਨਾਲ ਦਿੱਤਾ ਜਾਣਾ ਚਾਹੀਦਾ ਹੈ। ਇਸ ਲਈ ਇਹ ਮੋਮਬੱਤੀ ਮਾਰਚ ਵਿਦਿਆਰਥੀਆਂ ਦੇ ਸੰਘਰਸ਼ ਅਤੇ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਪ੍ਰਤੀ ਸਨਮਾਨ ਅਤੇ ਇਕਜੁੱਟਤਾ ਦਾ ਪ੍ਰਤੀਕ ਹੈ। ਵਿਜੈਪਾਲ ਸਿੰਘ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਵਿਦਿਆਰਥੀਆਂ ਦੇ ਸੰਘਰਸ਼ ਅਤੇ ਉਨ੍ਹਾਂ ਦੀ ਬੁਲੰਦ ਆਵਾਜ਼ ਦੀ ਵੱਡੀ ਜਿੱਤ ਹੈ। ਜਿਸ ਤਰ੍ਹਾਂ ਵਿਦਿਆਰਥੀਆਂ ਨੇ ਆਪਣੇ ਅਧਿਕਾਰਾਂ ਅਤੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਉਠਾਈ, ਉਸ ਨੇ ਸਾਬਤ ਕਰ ਦਿੱਤਾ ਹੈ ਕਿ ਸੱਤਾ ਭਾਵੇਂ ਕਿੰਨੀ ਵੀ ਤਾਕਤਵਰ ਹੋਵੇ, ਲੋਕਾਂ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਲੰਬੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਟੇਟ ਮੀਡੀਆ ਇੰਚਾਰਜ ਵਿਕਰਾਂਤ ਏ. ਤੰਵਰ ਨੇ ਕਿਹਾ, “ਤਾਨਾਸ਼ਾਹ ਸਰਕਾਰ ਨੂੰ ਆਖ਼ਰਕਾਰ ਜੇਨ-ਜ਼ੀ ਦੇ ਸਾਹਮਣੇ ਝੁਕਣਾ ਹੀ ਪਿਆ। ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਜੇਨ-ਜ਼ੀ ਦੇ ਸੰਘਰਸ਼, ਹਿੰਮਤ ਅਤੇ ਲੋਕਤੰਤਰਿਕ ਤਾਕਤ ਦੀ ਬਹੁਤ ਵੱਡੀ ਜਿੱਤ ਹੈ। ਜਿਸ ਜੇਨ-ਜ਼ੀ ਨੂੰ ਦਬਾਉਣ ਅਤੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ, ਉਸੇ ਜੇਨ-ਜ਼ੀ ਨੇ ਆਪਣੀ ਆਵਾਜ਼ ਬੁਲੰਦ ਕਰਕੇ ਸਰਕਾਰ ਨੂੰ ਜਵਾਬ ਦੇਣ ਲਈ ਮਜਬੂਰ ਕਰ ਦਿੱਤਾ।’’
Ad Position 22
No active advertisement
ਪਿਛਲੀ ਖ਼ਬਰ ਮੁਬਾਰਕਾਂ ਨਾਰਥ ਇੰਡੀਅਨ ਸਟਾਰ 2026 ਦੇ ਜੇਤੂ ਬਣੇ ਚੰਡੀਗੜ੍ਹ ਦੇ ਜਸਵੰਤ ਸਿੰਘ ਅਗਲੀ ਖ਼ਬਰ ਪੇਪਰ ਲੀਕ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਹਰਜੋਤ ਬੈਂਸ ਤੇ ਡਾ. ਬਲਬੀਰ ਸਿੰਘ ਅਸਤੀਫ਼ਾ ਦੇਣ : ਅਕਾਲੀ ਦਲ (ਬ)
Ad Position 24
No active advertisement