02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਵਿਦਿਆਰਥੀਆਂ ਦੇ ਸੰਘਰਸ਼ ਦੀ ਇਤਿਹਾਸਕ ਜਿੱਤ-ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 26-07-2026
ਚੰਡੀਗੜ੍ਹ, 25 ਜੁਲਾਈ (ਪ੍ਰੋ. ਅਵਤਾਰ ਸਿੰਘ) -ਸ਼੍ਰੋਮਣੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਲੰਮੇ ਅਤੇ ਦ੍ਰਿੜ੍ਹ ਸੰਘਰਸ਼ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਕੋਈ ਸੰਘਰਸ਼ ਨਿਸ਼ਕਾਮ ਭਾਵਨਾ, ਸੱਚਾਈ ਅਤੇ ਦ੍ਰਿੜ੍ਹ ਇਰਾਦੇ ਨਾਲ ਲੜਿਆ ਜਾਵੇ ਤਾਂ ਦੁਨੀਆ ਦੀ ਕੋਈ ਵੀ ਤਾਕਤ ਉਸ ਨੂੰ ਹਰਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਏਕਤਾ, ਸਬਰ ਅਤੇ ਹੌਸਲੇ ਨੇ ਆਖ਼ਿਰਕਾਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਿਆਸੀ ਪਾਰਟੀਆਂ ਅਤੇ ਰਾਜਨੀਤਿਕ ਆਗੂਆਂ ਨੂੰ ਵੀ ਇਸ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਦੇ ਅਨੁਸਾਰ ਪਿਛਲੇ ਸਮੇਂ ਦੌਰਾਨ ਕਈ ਰਾਜਨੀਤਿਕ ਅੰਦੋਲਨ ਇਸ ਲਈ ਆਪਣਾ ਮਕਸਦ ਹਾਸਲ ਨਹੀਂ ਕਰ ਸਕੇ ਕਿਉਂਕਿ ਉਨ੍ਹਾਂ ਵਿਚ ਲੋਕ ਹਿੱਤਾਂ ਨਾਲੋਂ ਨਿੱਜੀ ਅਤੇ ਸਿਆਸੀ ਸਵਾਰਥ ਹਾਵੀ ਰਹੇ। ਚੰਦੂਮਾਜਰਾ ਨੇ ਕਿਹਾ ਕਿ ਇਸ ਦੇ ਉਲਟ ਵਿਦਿਆਰਥੀਆਂ ਨੇ ਬਿਨਾਂ ਕਿਸੇ ਨਿੱਜੀ ਲਾਭ ਜਾਂ ਸਿਆਸੀ ਮਕਸਦ ਦੇ ਆਪਣੇ ਹੱਕਾਂ ਲਈ ਸ਼ਾਂਤਮਈ ਅਤੇ ਦ੍ਰਿੜ੍ਹ ਸੰਘਰਸ਼ ਕੀਤਾ, ਜਿਸ ਦਾ ਨਤੀਜਾ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ। ਉਨ੍ਹਾਂ ਇਸ ਜਿੱਤ ਨੂੰ ਨੌਜਵਾਨ ਤਾਕਤ, ਲੋਕਤੰਤਰ ਅਤੇ ਜਨ-ਸੰਘਰਸ਼ ਦੀ ਵੱਡੀ ਕਾਮਯਾਬੀ ਦੱਸਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਰਕ ਵੀਜ਼ਾ ਲਗਵਾਉਣ ਦੇ ਨਾਂਅ ’ਤੇ 39.95 ਲੱਖ ਦੀ ਠੱਗੀ, ਸੀ2ਏ ਗਰੁੱਪ ਇਮੀਗ੍ਰੇਸ਼ਨ ਕੰਪਨੀ ਦਾ ਮਾਲਕ ਗ੍ਰਿਫ਼ਤਾਰ ਅਗਲੀ ਖ਼ਬਰ ਮੁਬਾਰਕਾਂ ਨਾਰਥ ਇੰਡੀਅਨ ਸਟਾਰ 2026 ਦੇ ਜੇਤੂ ਬਣੇ ਚੰਡੀਗੜ੍ਹ ਦੇ ਜਸਵੰਤ ਸਿੰਘ
Ad Position 24
No active advertisement