02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 26-07-2026
ਚੰਡੀਗੜ੍ਹ, 25 ਜੁਲਾਈ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 10.4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਉਦਯੋਗਿਕ ਖੇਤਰ ਥਾਣਾ ਪੁਲਿਸ ਨੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਸਹਾਇਕ-ਇੰਸਪੈਕਟਰ ਜਿਲੇ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ।
24 ਜੁਲਾਈ ਦੀ ਰਾਤ ਕਰੀਬ 8:30 ਵਜੇ ਸੈਕਟਰ-29 ਸਥਿਤ ਆਰ. ਐਂਡ ਡੀ. ਡਿਵੀਜ਼ਨ ਦੇ ਸਬ-ਆਫਿਸ ਨੇੜੇ ਨਾਕਾਬੰਦੀ ਦੌਰਾਨ ਮੁਕੇਸ਼ ਕੁਮਾਰ ਉਰਫ਼ ਚਿਕਨਾ ਵਾਸੀ ਸੈਕਟਰ-29/ਬੀ, ਚੰਡੀਗੜ੍ਹ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 10.4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਪਰੰਤ ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਇੰਡਸਟਰੀਅਲ ਏਰੀਆ ਵਿਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ। ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਪ੍ਰੋਫੈਸਰ ਨੂੰ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਦੇ ਸੀ.ਏ.ਐਸ. ਆਰਡਰ ਤੇ ਦਿੱਤੀ ਅੰਸ਼ਿਕ ਰਾਹਤ ਪਰ ਸੈਂਕੜੇ ਅਧਿਆਪਕਾਂ ਨਾਲ ਬੇਇਨਸਾਫ਼ੀ ਰੱਖੀ ਜਾਰੀ
Ad Position 24
No active advertisement