05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 27-07-2026
ਚੰਡੀਗੜ੍ਹ, 26 ਜੁਲਾਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਉਪ ਕੁਲਪਤੀ ਪ੍ਰੋ. ਰੇਨੂੰ ਵਿਗ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਦਾ ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ, ਸਮਰਪਿਤ ਸਾਹਿਤ, ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਨੂੰ ਵਿਗ ਨੇ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਨ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ, ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਲਾਇਬ੍ਰੇਰੀ ਸਰੋਤਾਂ ਨੂੰ ਵੀ ਹੋਰ ਅਮੀਰ ਬਣਾਇਆ ਹੈ। ਇਹ ਸਨਮਾਨ ਯੂਨੀਵਰਸਿਟੀ ਵਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਦਾ ਪ੍ਰਤੱਖ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਓਮੈਕਸ ਕਾਸੀਆ ’ਚ ਬੂਟੇ ਲਗਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗਾ-ਸਿਮਰਨਜੀਤ ਸਿੰਘ ਮਾਨ
Ad Position 24
No active advertisement