05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਦਾ ਸਨਮਾਨ ਅੱਜ

Ad Position 21
No active advertisement
ਅਜੀਤ ਡੈਸਕ 27-07-2026
ਚੰਡੀਗੜ੍ਹ, 26 ਜੁਲਾਈ (ਅਜਾਇਬ ਸਿੰਘ ਔਜਲਾ)– ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਸਨਮਾਨਿਆ ਜਾਵੇਗਾ, ਜਿਸ ਵਿਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਜਾਵੇਗਾ। ਪੰਜਾਬ ਕਲਾ ਭਵਨ ਵਿਖੇ 27 ਜੁਲਾਈ ਨੂੰ ਸ਼ਾਮੀ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਅਤੇ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਦਾ ਉਦਘਾਟਨੀ ਸਮਾਰੋਹ ਭਲਕੇ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਰੰਗਮੰਚ (ਥੀਏਟਰ) ਅਦਾਕਾਰੀ ਦੇ ਖੇਤਰ ’ਚ ਵਧੇਰੇ ਕਾਰਗਰ ਸਾਬਤ ਹੋਇਆ-ਨੈਨਾ ਘਈ ਅਗਲੀ ਖ਼ਬਰ ਪੱਤਰਕਾਰ ਬਲਵਨ ਕਰੀਵਾਲ ਦੀ ਕਾਵਿ-ਪੁਸਤਕ ‘ਖੁਸ਼ੀਆਂ ਦੀ ਚਾਬੀ’ ਲੋਕ ਅਰਪਿਤ
Ad Position 24
No active advertisement