03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਤੇ ਹੈਪੀ ਧੀਮਾਨ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 27-07-2026
ਕੁਰਾਲੀ, 26 ਜੁਲਾਈ (ਹਰਪ੍ਰੀਤ ਸਿੰਘ)- ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਸਥਾਨਕ ਆਗੂਆਂ ਵਲੋਂ ਨਗਰ ਕੌਂਸਲ ਕੁਰਾਲੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਜਥੇਬੰਦੀ ਦੇ ਆਗੂ ਸਤਨਾਮ ਧੀਮਾਨ ਤੇ ਭੁਵਨੇਸ਼ਵਰ ਕੁਮਾਰ ਬੱਗਾ ਦੀ ਅਗਵਾਈ ਤੇ ਲੱਕੀ ਕਲਸੀ ਤੇ ਵਿਨੋਦ ਧੀਮਾਨ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਜਥੇਬੰਦੀ ਦੀ ਟੀਮ ਵਲੋਂ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਬਹਾਦਰ ਸਿੰਘ ਓ. ਕੇ. ਤੇ ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ ਦਾ ਸਨਮਾਨ ਪੱਤਰ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਤਨਾਮ ਧੀਮਾਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਬਹਾਦਰ ਸਿੰਘ ਓ. ਕੇ. ਦੇ ਨਗਰ ਕੌਂਸਲ ਦਾ ਪ੍ਰਧਾਨ ਬਣਨ ਅਤੇ ਸ਼ਾਲੂ ਧੀਮਾਨ ਦੇ ਕੌਂਸਲਰ ਚੁਣੇ ਜਾਣ ਨਾਲ ਪੂਰੇ ਰਾਮਗੜ੍ਹੀਆ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਬਰਾਦਰੀ ਲਈ ਵੱਡਾ ਸਨਮਾਨ ਹੈ। ਇਸ ਮੌਕੇ ਜਥੇਬੰਦੀ ਨੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਨੇਪਰੇ ਚਾੜ੍ਹਨ ਅਤੇ ਸ਼ਹਿਰ ਦੇ ਹਰੇਕ ਨਾਗਰਿਕ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਅਤੇ ਹੈਪੀ ਧੀਮਾਨ ਨੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬੰਟੀ ਧੀਮਾਨ, ਡੇਜੀ ਧੀਮਾਨ, ਹਰਜੀਤ ਠੇਕੇਦਾਰ, ਠਾਕੁਰ ਸਿੰਘ ਠੇਕੇਦਾਰ, ਟੋਨੀ ਰਾਮਗੜ੍ਹੀਆ, ਹਨੀ ਕਲਸੀ ਕਾਕਰੋਂ ਅਤੇ ਸਤਵਿੰਦਰ ਧੀਮਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਸੰਤ ਕਬੀਰ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਰਾਜ ਪੱਧਰ ’ਤੇ ਸੰਤ ਕਬੀਰ ਜੈਅੰਤੀ ਮਨਾਈ ਗਈ-ਰਾਜਪਾਲ ਅਗਲੀ ਖ਼ਬਰ ਸ਼ਾਂਟੂ ਤੇ ਭਗਤ ਮਾਜਰਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸੈਂਕੜੇ ਵਰਕਰਾਂ ਸਮੇਤ ਸ਼ਾਮਿਲ
Ad Position 24
No active advertisement