03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੌਜਵਾਨ ਪੀੜ੍ਹੀ ਨੂੰ ਸੰਤ ਕਬੀਰ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਰਾਜ ਪੱਧਰ ’ਤੇ ਸੰਤ ਕਬੀਰ ਜੈਅੰਤੀ ਮਨਾਈ ਗਈ-ਰਾਜਪਾਲ

Ad Position 21
No active advertisement
ਅਜੀਤ ਡੈਸਕ 27-07-2026
ਚੰਡੀਗੜ੍ਹ, 26 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਰਾਜ ਸਰਕਾਰ ਸੰਤ ਕਬੀਰ ਜਯੰਤੀ ਨੂੰ ਰਾਜ ਪੱਧਰ ‘ਤੇ ਮਨਾਉਂਦੀ ਹੈ ਤਾਂ ਜੋ ਸਮਾਜ, ਖਾਸ ਕਰਕੇ ਨੌਜਵਾਨ ਪੀੜ੍ਹੀ, ਮਹਾਨ ਸੰਤ ਕਬੀਰ ਦੀਆਂ ਸਦੀਵੀ ਸਿੱਖਿਆਵਾਂ ਨੂੰ ਸਮਝ ਸਕੇ, ਗ੍ਰਹਿਣ ਕਰ ਸਕੇ ਅਤੇ ਅਪਣਾ ਸਕੇ। ਉਨ੍ਹਾਂ ਕਿਹਾ ਕਿ ਸੰਤ ਕਬੀਰ ਦਾ ਸੰਦੇਸ਼ ਅੱਜ ਵੀ ਓਨਾ ਹੀ ਢੁੱਕਵਾਂ ਹੈ ਜਿੰਨਾ ਉਨ੍ਹਾਂ ਦੇ ਜੀਵਨ ਕਾਲ ਦੌਰਾਨ ਸੀ ਅਤੇ ਭਵਿੱਖ ਵਿੱਚ ਵੀ ਮਨੁੱਖਤਾ ਦਾ ਮਾਰਗਦਰਸ਼ਨ ਕਰਦਾ ਰਹੇਗਾ। ਰਾਜਪਾਲ ਅੱਜ ਚੰਡੀਗੜ੍ਹ ਵਿਚ ਸਦਗੁਰੂ ਕਬੀਰ ਮਹਾਸਭਾ ਵਲੋਂ ਆਯੋਜਿਤ ਸੰਤ ਕਬੀਰ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਆਯੋਜਿਤ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਰਾਜਪਾਲ ਨੇ ਲੋਕਾਂ ਨੂੰ ਸੰਤ ਕਬੀਰ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ। ਇਸ ਇਕੱਠ ਨੂੰ ਸੰਤ ਕਬੀਰ ਦੇ ਸ਼ਰਧਾਲੂਆਂ ਤੇ ਪੈਰੋਕਾਰਾਂ ਦਾ “ਮਹਾਕੁੰਭ” ਦੱਸਦਿਆਂ, ਪ੍ਰੋ. ਘੋਸ਼ ਨੇ ਕਿਹਾ ਕਿ ਭਾਵੇਂ ਸੰਤ ਕਬੀਰ ਨੇ ਕਿਸੇ ਯੂਨੀਵਰਸਿਟੀ ਤੋਂ ਰਸਮੀ ਸਿੱਖਿਆ ਪ੍ਰਾਪਤ ਨਹੀਂ ਕੀਤੀ, ਪਰ ਉਨ੍ਹਾਂ ਕੋਲ ਜੀਵਨ ਅਨੁਭਵ, ਅਧਿਆਤਮਿਕ ਅਨੁਭਵ ਅਤੇ ਡੂੰਘੀ ਚਿੰਤਨ ਦੁਆਰਾ ਪ੍ਰਾਪਤ ਕੀਤਾ ਵਿਲੱਖਣ ਗਿਆਨ ਸੀ। ਉਨ੍ਹਾਂ ਕਿਹਾ ਕਿ ਸੰਤ ਕਬੀਰ ਦਾ ਇਹ ਸਰਵਵਿਆਪੀ ਅਤੇ ਸਮਾਵੇਸ਼ੀ ਦ੍ਰਿਸ਼ਟੀਕੋਣ ਦੇਸ਼ ਭਰ ਵਿੱਚ ਉਨ੍ਹਾਂ ਦੇ ਸਤਿਕਾਰ ਦਾ ਆਧਾਰ ਬਣਿਆ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਦੀਵੀ ਬਣਾ ਦਿੱਤਾ। ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਅੱਜ ਵੀ ਸੰਤ ਕਬੀਰ ਦੀਆਂ ਸਿੱਖਿਆਵਾਂ ਗਰੀਬਾਂ ਦੀ ਭਲਾਈ, ਸਮਾਜਿਕ ਨਿਆਂ ਸਥਾਪਤ ਕਰਨ ਤੇ ਸਮਾਜਿਕ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਯਤਨਾਂ ਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਦਰਸ਼ਾਂ ਨੂੰ ਗ੍ਰਹਿਣ ਕਰਨਾ ਅਤੇ ਦਇਆ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਮਾਣ ‘ਤੇ ਅਧਾਰਤ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਾ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਸ਼੍ਰੀਮਤੀ ਮਿੱਤਰਾ ਘੋਸ਼, ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਸੰਜੇ ਟੰਡਨ, ਹਰਿਆਣਾ ਦੇ ਸਾਬਕਾ ਮੰਤਰੀ ਅਨੂਪ ਧਨਕ, ਹਰਿਆਣਾ ਰਾਜ ਸੂਚਨਾ ਕਮਿਸ਼ਨਰ ਅਮਰਜੀਤ ਸਿੰਘ ਸੋਲੰਕੀ, ਸਦਗੁਰੂ ਕਬੀਰ ਮਹਾਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਪ੍ਰਧਾਨ, ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸਦਗੁਰੂ ਕਬੀਰ ਮਹਾਸਭਾ ਦੇ ਕਈ ਅਹੁਦੇਦਾਰ ਤੇ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ, ਐਮ. ਸੀ. ਕਰਮਚਾਰੀ ਤੇ ਵਰਕਰ, ਯੂ. ਟੀ. ਚੰਡੀਗੜ੍ਹ ਦੀ ਤਾਲਮੇਲ ਕਮੇਟੀ ਦੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਤੇ ਹੈਪੀ ਧੀਮਾਨ ਦਾ ਸਨਮਾਨ
Ad Position 24
No active advertisement