05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

Ad Position 21
No active advertisement
ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਸਾਬਕਾ ਰਾਜ ਸਭਾ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਪਦਮ ਭੂਸ਼ਣ ਤਰਲੋਚਨ ਸਿੰਘ ਨੂੰ ਪਹਿਲਾ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਕਲਾ ਪਰੀਸ਼ਦ ਚੰਡੀਗੜ੍ਹ ਦੇ ਵਿਹੜੇ ਵਿਚ ਪ੍ਰਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਉਨ੍ਹਾ ਦੇ 100ਵੇਂ ਜਨਮ ਦਿਨ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਸਿੱਖ ਪੰਥ ਅਤੇ ਪੰਜਾਬੀਆਂ ਦੀ ਮਾਣਮੱਤੀ ਸਖ਼ਸ਼ੀਅਤ ਤਰਲੋਚਨ ਸਿੰਘ ਨੂੰ ਯਾਦਗਾਰੀ ਸਨਮਾਨ ਚਿੰਨ੍ਹ, ਲੋਈ ਅਤੇ ਨਕਦ ਰਾਸ਼ੀ (ਜੋ ਫਾਊਂਡੇਸ਼ਨ ਨੂੰ ਵਾਪਸ ਕੀਤੀ ਗਈ) ਦੇ ਸਨਮਾਨਿਤ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾ ਪਰੀਸ਼ਦ ਦੇ ਵਿਹੜੇ ਵਿਚ ਡਾ. ਜੱਗੀ ਦੇ ਪਰਿਵਾਰ ਵਲੋਂ ਨਵੀਨੀਕਰਨ ਕਰਵਾਏ ਗਏ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥੀਏਟਰ ਅਤੇ ਸਥਾਪਤ ਕੀਤੇ ਡਾ. ਜੱਗੀ ਦੇ ਬੁੱਤ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇਕ ਕਰਮਯੋਗੀ ਦਾ ਦਿਨ ਮਨਾ ਰਹੇ ਹਾਂ ਜੋ ਸਹੀ ਮਾਅਨਿਆਂ ਵਿੱਚ ਯੁੱਗ ਪੁਰਸ਼ ਸਨ। ਉਨ੍ਹਾਂ ਕਿਹਾ ਕਿ ਡਾ. ਜੱਗੀ ਦੀਆਂ ਰਚਨਾਵਾਂ ਸਮਾਜ ਨੂੰ ਜੋੜਨ ਵਾਲੀਆਂ ਸਨ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਜੋ ਤਰਲੋਚਨ ਸਿੰਘ ਨੂੰ ਸਨਮਾਨਤ ਕਰ ਰਹੇ ਹਾਂ। ਤਰਲੋਚਨ ਸਿੰਘ ਨੇ ਪਾਰਲੀਮੈਂਟ ਵਿੱਚ ਸੱਚ ਦੀ ਆਵਾਜ਼ ਬਣਦਿਆਂ ਸਿੱਖਾਂ ਤੇ ਪੰਜਾਬੀਆਂ ਦੀ ਅਗਵਾਈ ਕੀਤੀ। ਉਨ੍ਹਾਂ ਜੱਗੀ ਪਰਿਵਾਰ ਵੱਲੋਂ ਫਾਊਡੇਸ਼ਨ ਰਾਹੀਂ ਕੀਤੇ ਉਪਰਾਲਿਆਂ ਦੀ ਉਚੇਚੇ ਤੌਰ ਉਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕੌਮ ਆਪਣੀ ਭਾਸ਼ਾ, ਸਾਹਿਤ ਤੇ ਕਲਾ ਨਾਲ ਹੀ ਜਿਉਂਦੀ ਰਹਿੰਦੀ। ਪਦਮ ਭੂਸ਼ਣ ਤਰਲੋਚਨ ਸਿੰਘ ਨੇ ਸੰਬੋਧਨ ਕਰਦਿਆਂ ਕਲਾ ਭਵਨ ਤੇ ਫਾਊਡੇਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਡਾ. ਰਤਨ ਸਿੰਘ ਜੱਗੀ ਦੇ ਸਾਹਿਤਕ ਕਾਰਜਾਂ ਤੇ ਹੱਥ ਲਿਖਤ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ (ਆਰਟੀਫੀਸ਼ਲ ਅਟੈਲੀਜੈਂਸੀ) ਏ.ਆਈ. ਦੇ ਯੁੱਗ ਵਿੱਚ ਉਨ੍ਹਾਂ ਦੇ ਕਾਰਜਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਸੰਬੋਧਨ ਕਰਦਿਆਂ ਕਲਾ ਪਰਿਸ਼ਦ ਵਲੋਂ ਕੀਤੇ ਕੰਮ ਬਾਰੇ ਸੰਖੇਪ ਜਾਣਕਾਰੀ ਦਿੱਤੀ। ਕਲਾ ਪਰਿਸ਼ਦ ਦੇ ਵਾਈਸ ਚੇਅਰਮੈਨ ਡਾ. ਯੋਗਰਾਜ ਨੇ ਤਰਲੋਚਨ ਸਿੰਘ ਦਾ ਸਨਮਾਨ ਪੱਤਰ ਪੜ੍ਹਦਿਆਂ ਉਨ੍ਹਾਂ ਦੇ ਜੀਵਨ ਕਾਲ ਉੱਤੇ ਝਾਤ ਮਾਰਦਿਆਂ ਦੱਸਿਆ ਕਿ ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਹੈ। ਸਮਾਗਮ ਦੀ ਸਮਾਪਤੀ ਉਤੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ, ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ’ਸ਼ਬਦ ਗਾਇਨ’ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਾ ਰਤਨ ਸਿੰਘ ਜੱਗੀ ਦੇ ਧਰਮਪਤਨੀ ਡਾ ਗੁਰਸ਼ਰਨ ਕੌਰ ਜੱਗੀ, ਅਮਰਜੀਤ ਸਿੰਘ ਗਰੇਵਾਲ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਗੁਲਜ਼ਾਰ ਸਿੰਘ ਸੰਧੂ, ਡਾ ਦੀਪਕ ਮਨਮੋਹਨ ਸਿੰਘ, ਪਦਮ ਸ਼੍ਰੀ ਪ੍ਰਾਣ ਸੱਭਰਵਾਲ, ਪਦਮ ਜਗਜੀਤ ਸਿੰਘ ਦਰਦੀ ਸਮੇਤ ਸਾਹਿਤ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਸੈਨੇਟ ਚੋਣ 2026 ਲਈ ਨਾਮਜ਼ਦਗੀਆਂ ਮੰਗੀਆਂ ਅਗਲੀ ਖ਼ਬਰ ਤਹਿਸੀਲ ਭੁਲੱਥ ’ਚ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24
No active advertisement